ਐਨ.ਪੀ.ਐੱਸ. ਵਿਰੁੱਧ ਅਗਸਤ 'ਚ ਪੈਨਸ਼ਨਰ ਕਰਨਗੇ ਮੁਜ਼ਾਹਰੇ !!!

Last Updated: Jul 19 2019 17:00
Reading time: 0 mins, 45 secs

ਪੈਨਸ਼ਨ ਮੁਲਾਜ਼ਮ ਦਾ ਸੰਵਿਧਾਨਿਕ ਹੱਕ ਹੈ, ਕੋਈ ਖ਼ੈਰਾਤ ਨਹੀਂ। ਜੇਕਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ, ਫਿਰ ਵਿਧਾਇਕਾਂ ਨੂੰ ਪੈਨਸ਼ਨ ਕਿਉਂ? ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੈਨਸ਼ਨਰ ਆਗੂ ਬਲਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇੱਕ ਮੁਲਾਜ਼ਮ 30-35 ਸਾਲ ਵਿਭਾਗ ਦੀ ਸੇਵਾ ਕਰਨ ਤੋਂ ਬਾਅਦ ਸੇਵਾ ਮੁਕਤ ਹੁੰਦਾ ਹੈ। ਵਿਭਾਗ ਵੱਲੋਂ ਉਸਦੇ ਬੁਢਾਪੇ ਦਾ ਸਹਾਰਾ ਪੈਨਸ਼ਨ ਹੀ ਦਿੱਤੀ ਜਾਂਦੀ ਸੀ ਜੋ ਕਿ ਸਰਕਾਰਾਂ ਨੇ ਬੰਦ ਕਰ ਦਿੱਤੀ ਹੈ, ਇਸ ਲਈ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮਾਣਯੋਗ ਸੁਪਰੀਮ ਕੋਰਟ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲਾ ਸੁਣਾ ਚੁੱਕੀ ਹੈ ਕਿ ਪੈਨਸ਼ਨ ਮੁਲਾਜ਼ਮ ਦਾ ਹੱਕ ਹੈ। ਪਰ ਸਰਕਾਰਾਂ ਆਪਣੇ ਵਿਧਾਇਕਾਂ ਨੂੰ ਪੈਨਸ਼ਨਾਂ ਦੇ ਰਹੀ ਹੈ, ਜਦਕਿ ਵਿਧਾਇਕਾਂ ਦਾ ਸੰਵਿਧਾਨਕ ਤੌਰ 'ਤੇ ਪੈਨਸ਼ਨ 'ਤੇ ਕੋਈ ਹੱਕ ਨਹੀਂ ਹੈ। ਇਸ ਲਈ ਮੁਲਾਜ਼ਮ ਵਰਗ ਸਰਕਾਰ ਦੇ ਵਿਰੁੱਧ ਅਗਸਤ ਮਹੀਨੇ ਵਿੱਚ ਸੂਬੇ ਅੰਦਰ ਹਰੇਕ ਜ਼ਿਲ੍ਹਾ ਕੁਆਟਰ 'ਤੇ ਸਰਕਾਰ ਦੇ ਅਰਥੀ ਫ਼ੂਕ ਮੁਜ਼ਾਹਰੇ ਕਰਨ ਜਾ ਰਿਹਾ ਹੈ ਅਤੇ ਜ਼ਿਮਨੀ ਚੋਣਾਂ ਵਿੱਚ ਵੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।