ਮੁੰਡਾ ਆਪਣੇ ਹੀ ਪਿੰਡ ਦੀ ਕੁੜੀ ਨੂੰ ਲੈ ਕੇ ਹੋਇਆ ਫਰਾਰ!!!!

Last Updated: Jul 20 2019 13:44
Reading time: 1 min, 6 secs

ਪਿੰਡ ਸ਼ਾਹਦੀਨ ਵਾਲਾ ਦੀ ਰਹਿਣ ਵਾਲੀ ਇੱਕ ਕੁੜੀ ਨੂੰ ਉਨ੍ਹਾਂ ਦੇ ਪਿੰਡ ਦਾ ਹੀ ਰਹਿਣ ਵਾਲਾ ਮੁੰਡਾ ਆਪਣੇ ਮਾਪਿਆਂ ਦੀ ਮਦਦ ਨਾਲ ਵਰਗਲਾ ਕੇ ਭਜਾ ਕੇ ਲੈ ਗਿਆ। ਇਸ ਸਬੰਧ ਵਿੱਚ ਸਦਰ ਫਿਰੋਜ਼ਪੁਰ ਪੁਲਿਸ ਦੇ ਵੱਲੋਂ ਚਾਰ ਲੋਕਾਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੀ ਹੋਈ ਪਿੰਡ ਸ਼ਾਹਦੀਨ ਵਾਲਾ ਦੀ ਰਹਿਣ ਵਾਲੀ ਇੱਕ ਔਰਤ ਨੇ ਪੁਲਿਸ ਥਾਣਾ ਸਦਰ ਫਿਰੋਜ਼ਪੁਰ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਸ ਦੀ 17 ਵਰ੍ਹਿਆਂ ਦੀ ਲੜਕੀ ਨੂੰ ਉਨ੍ਹਾਂ ਦੇ ਪਿੰਡ ਦਾ ਹੀ ਰਹਿਣ ਵਾਲਾ ਮੇਜਰ ਸਿੰਘ ਨਾਮ ਦਾ ਮੁੰਡਾ ਆਪਣੇ ਪਿਤਾ ਬਲਵੀਰ ਸਿੰਘ, ਮਾਂ ਚਰਨ ਕੌਰ ਅਤੇ ਭਰਾ ਮਾਣਕ ਸਿੰਘ ਦੀ ਮਦਦ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਭਜਾ ਕੇ ਆਪਣੇ ਨਾਲ ਲੈ ਗਿਆ ਹੈ।

ਔਰਤ ਨੇ ਦੋਸ਼ ਲਗਾਇਆ ਕਿ ਉਸ ਦੀ ਲੜਕੀ ਘਰੋਂ ਭੱਜਣ ਸਮੇਂ 20 ਹਜ਼ਾਰ ਰੁਪਇਆ ਵੀ ਆਪਣੇ ਨਾਲ ਲੈ ਗਈ। ਔਰਤ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਉਕਤ ਘਟਨਾ ਦੇ ਸਬੰਧ ਵਿੱਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਫਿਰੋਜ਼ਪੁਰ ਦੀ ਸਬ ਇੰਸਪੈਕਟਰ ਗੀਤਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਮੇਜਰ ਸਿੰਘ ਪੁੱਤਰ ਬਲਵੀਰ ਸਿੰਘ, ਬਲਵੀਰ ਸਿੰਘ, ਚਰਨ ਕੌਰ ਪਤਨੀ ਬਲਵੀਰ ਸਿੰਘ ਅਤੇ ਮਾਣਕ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਅਨ ਪਿੰਡ ਸ਼ਾਹਦੀਨ ਵਾਲਾ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।