ਜ਼ਿਲ੍ਹਾ ਸਿਹਤ ਅਫਸਰ ਅਤੇ ਟੀਮ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ

Last Updated: Aug 13 2019 17:21
Reading time: 0 mins, 28 secs

ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ, ਡਾ. ਰਵੀ ਕਾਂਤ ਐਸ.ਐਮ.ਓ ਸੀ.ਐਚ.ਸੀ ਨਰੋਟ ਜੈਮਲ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਸ਼ਰਮਾ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਹੜ੍ਹ ਸੰਭਾਵਿਤ ਕਥਲੋਰ ਅਤੇ ਬਮਿਆਲ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਮੌਕੇ ਦਾ ਜਾਇਜ਼ਾ ਲਿਆ ਗਿਆ। ਹੜ੍ਹ ਬਾਰੇ ਲੋਕਾਂ ਨੂੰ ਸੁਚੇਤ ਰਹਿਣ ਬਾਰੇ ਕਿਹਾ ਗਿਆ। ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਕੋਲਰਾ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਸੀ.ਐਚ.ਸੀ. ਨੋ.ਜੈ.ਸਿੰਘ, ਪੀ.ਐਚ.ਸੀ ਕਥਲੋਰ ਅਤੇ ਬਮਿਆਲ ਵਿੱਚ ਜ਼ਰੂਰੀ ਦਵਾਈਆਂ ਅਤੇ ਕਲੋਰੀਨ ਦੀਆਂ ਗੋਲੀਆਂ ਹਰ ਸਮੇਂ ਤਿਆਰ ਰੱਖਣ ਲਈ ਹਦਾਇਤ ਕੀਤੀ ਗਈ।