ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਹੁੰਚੇ ਬੱਚਿਆਂ ਨਾਲ ਏਡੀਸੀ ਨੇ ਕੀਤਾ ਰਾਬਤਾ ਕਾਇਮ !!!

Last Updated: Aug 13 2019 17:36
Reading time: 0 mins, 33 secs

ਡਿਪਟੀ ਕਮਿਸ਼ਨਰ ਚੰਦਰ ਗੈਂਦ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਿਖੇ ਬਾਰ੍ਹਵੀਂ ਜਮਾਤ ਦੇ ਪ੍ਰਾਰਥੀਆਂ ਦੀ ਵਿਜ਼ਟ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਡੀ) ਰਵਿੰਦਰਪਾਲ ਸਿੰਘ ਸੰਧੂ ਵੱਲੋਂ ਇਸ ਮੌਕੇ 'ਤੇ ਪਹੁੰਚ ਕੇ ਵਿਦਿਆਰਥੀਆਂ ਨਾਲ ਰਾਬਤਾ-ਕਾਇਮ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਰਵਿੰਦਰਪਾਲ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਹੀ ਕਿੱਤਾ ਚੁਨਣ ਸਬੰਧੀ ਮਾਰਗ ਦਿਖਾਇਆ ਗਿਆ ਅਤੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਬਿਊਰੋ ਦੀਆਂ ਸੇਵਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ 'ਤੇ ਅਸ਼ੋਕ ਜਿੰਦਲ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਅਫਸਰ (ਜ) ਅਤੇ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਫ਼ਿਰੋਜ਼ਪੁਰ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੰਦੀਪ ਕੁਮਾਰ ਹਾਜ਼ਰ ਸਨ।