ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸਰੋਤਾਂ ਦੀ ਸੰਭਾਲ ਤੇ ਤਿੰਨ ਦਿਨ ਦਾ ਪ੍ਰੋਗਰਾਮ ਜਾਰੀ

Last Updated: Aug 13 2019 18:32
Reading time: 0 mins, 56 secs

ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਦੇ ਵੱਲੋਂ ਪਿੰਡ ਕੋਟ ਸੁਖੀਆ ਦੇ ਵਿੱਚ ਜਲ ਸਰੋਤਾਂ ਦੀ ਸੰਭਾਲ ਦੇ ਬਾਰੇ ਤਿੰਨ ਦਿਨਾਂ ਪ੍ਰੋਗਰਾਮ ਜਾਰੀ ਹੈ। ਅੱਜ ਇਸ ਪ੍ਰੋਗਰਾਮ ਦੇ ਦੂਜੇ ਦਿਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਵੱਲੋਂ ਪ੍ਰੋਗਰਾਮ ਵਿੱਚ ਸ਼ਾਮਿਲ 40 ਦੇ ਕਰੀਬ ਨੌਜਵਾਨਾਂ ਨੂੰ ਜਲ ਸਰੋਤਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ ਹੈ। ਨਹਿਰੂ ਯੁਵਾ ਕੇਂਦਰ ਦੀ ਪ੍ਰੋਗਰਾਮ ਕੋਆਰਡੀਨੇਟਰ ਸੀਪਿਕਾ ਰਾਣੀ ਦੇ ਵੱਲੋਂ ਇਸ ਮੌਕੇ ਇਹਨਾਂ ਨੌਜਵਾਨਾਂ ਦੇ ਨਾਲ ਮਿਲਕੇ ਪਿੰਡ ਦੇ ਵਿੱਚ ਜਲ ਸਰੋਤਾਂ ਦੀ ਸਾਫ਼ ਸਫ਼ਾਈ ਦਾ ਕੰਮ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਹਰ ਦਿਨ ਯੋਗਾ ਕਰਵਾ ਕੇ ਕੀਤੀ ਜਾਂਦੀ ਹੈ ਅਤੇ ਬਾਅਦ ਵਿੱਚ ਜਲ ਸੰਭਾਲ ਬਾਰੇ ਲੈਕਚਰ ਅਤੇ ਜਲ ਸਰੋਤਾਂ ਦੀ ਸਫ਼ਾਈ ਦਾ ਕੰਮ ਕੀਤਾ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ ਨਾਲ ਰਜਿਸਟਰਡ ਪਿੰਡ ਦੇ ਕਰਤਾਰ ਸਿੰਘ ਸੰਤੋਸ਼ ਯੂਥ ਕਲੱਬ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਤਿੰਨ ਦਿਨ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਪਾਣੀ ਅਤੇ ਪਾਣੀ ਦੇ ਸਰੋਤਾਂ ਦੀ ਸੰਭਾਲ ਬਾਰੇ ਦੱਸਿਆ ਜਾਵੇਗਾ। ਇਸ ਦੌਰਾਨ ਕਲੱਬ ਦੇ ਪ੍ਰਧਾਨ ਬਬਲਦੀਪ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਗਗਨਦੀਪ, ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਮਨੁੱਖੀ ਅਧਿਕਾਰ ਕਮਿਸ਼ਨ, ਹਰਿਮੰਦਰ ਸਿੰਘ, ਗਰਦੌਰ ਸਿੰਘ, ਰਮੇਸ਼ ਕੁਮਾਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।