21 ਗ੍ਰਾਮ ਪੰਚਾਇਤਾਂ ਨੂੰ ਸਿਹਤ ਮੰਤਰੀ ਸਿੱਧੂ ਨੇ ਭੇਂਟ ਕੀਤੇ ਪੀਣ ਵਾਲੇ ਪਾਣੀ ਦੇ ਟੈਂਕਰ

Last Updated: Aug 18 2019 11:15
Reading time: 2 mins, 24 secs

ਪੇਂਡੂ ਇਲਾਕਿਆਂ 'ਚ ਜਰੂਰਤ ਸਮੇਂ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਧ ਸਿੱਧੂ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ ਹਨ। ਇਸ ਸੰਬੰਧ ਚ ਆਯੋਜਿਤ ਕੀਤੇ ਗਏ ਸਾਦਾ ਸਮਾਰੋਹ ਦੌਰਾਨ ਸਿਹਤ ਮੰਤਰੀ ਵੱਲੋਂ 21 ਗ੍ਰਾਮ ਪੰਚਾਇਤਾਂ ਨੂੰ ਪਾਣੀ ਦੇ ਟੈਂਕਰ ਭੇਂਟ ਕੀਤੇ ਗਏ ਤਾਂ ਕਿ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਸਮਾਰੋਹ ਦੌਰਾਨ ਗ੍ਰਾਮ ਪੰਚਾਇਤਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਨੂੰ ਪੂਰੇ ਪੰਜਾਬ ਵਿੱਚੋਂ ਮਾਡਲ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ 'ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸਤੋਂ ਇਲਾਵਾ ਹਲਕੇ ਦੀਆਂ ਸੜਕਾਂ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ਼ ਅਤੇ ਸਪੈਸ਼ਲ ਰਿਪੇਅਰ ਕਰਵਾਕੇ ਕਾਇਆਕਲਪ ਕੀਤੀ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੀਆਂ ਤਜਵੀਜ਼ਾਂ ਤਿਆਰ ਕਰਕੇ ਭੇਜੀਆਂ ਹੋਈਆਂ ਹਨ। ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਨਵੇਂ ਟਿਊਬਵੈੱਲਾਂ ਦਾ ਕੰਮ ਚੱਲ ਰਿਹਾ ਹੈ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਹਲਕੇ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 18 ਕਰੋੜ 19 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਚ ਪਿੰਡਾਂ ਦੇ ਵਿਕਾਸ ਕਾਰਜਾਂ ਲਈ 14ਵੇਂ ਵਿੱਤ ਕਮਿਸ਼ਨ ਅਤੇ ਮਗਨਰੇਗਾ ਫੰਡਾਂ ਵਿੱਚੋਂ 3 ਕਰੋੜ 16 ਲੱਖ ਅਤੇ ਆਰ.ਡੀ.ਐੱਫ (ਰੂਰਲ ਡਿਵੈਲਪਮੈਂਟ ਫੰਡ) ਵਿੱਚੋਂ 1 ਕਰੋੜ 2 ਲੱਖ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਆਰ.ਡੀ.ਐੱਫ ਦੀ ਦੂਜੀ ਕਿਸ਼ਤ 1 ਕਰੋੜ 2 ਲੱਖ ਰੁਪਏ ਆਉਣ ਵਾਲੇ ਦਿਨਾਂ ਚ ਜਲਦੀ ਜਾਰੀ ਹੋ ਜਾਵੇਗੀ।

ਸਿੱਧੂ ਨੇ ਦੱਸਿਆ ਕਿ ਸ਼ਹਿਰ ਦੀਆਂ 100 ਤੋਂ ਵੱਧ ਵੈੱਲਫੇਅਰ ਐਸੋਸੀਏਸ਼ਨਾਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਸਮਾਜਿਕ ਕੰਮਾਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ ਗਏ ਹਨ। ਕਿਰਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਹਲਕਾ ਮੋਹਾਲੀ ਦੇ 958 ਲਾਭਪਾਤਰੀਆਂ ਦੇ ਖਾਤਿਆਂ ਵਿੱਚ 1 ਕਰੋੜ 7 ਲੱਖ ਰੁਪਏ ਦੀ ਰਾਸ਼ੀ ਪਾਈ ਗਈ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਕਰਨ ਜਾ ਰਹੀ ਹੈ, ਜਿਸਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਅਗਸਤ ਨੂੰ ਮੋਹਾਲੀ ਤੋਂ ਕਰਨਗੇ। ਸੂਬੇ ਦੇ ਲਗਭਗ 43 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਦਾਇਰੇ ਚ ਲਿਆ ਕੇ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਰਪੰਚ ਹਰਚਰਨ ਸਿੰਘ ਗਿੱਲ ਲਾਂਡਰਾ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਜਗਤਾਰ ਸਿੰਘ ਸਰਪੰਚ ਬਾਂਕਰਪੁਰ, ਅਜਮੇਰ ਸਿੰਘ ਸਰਪੰਚ ਦਾਊਂ, ਦਵਿੰਦਰ ਸਿੰਘ ਸਰਪੰਚ ਕੁਰੜਾ, ਸੁਖਵਿੰਦਰ ਸਿੰਘ ਸਰਪੰਚ ਮੀਢੇਮਾਜਰਾ, ਮਨਜੀਤ ਸਿੰਘ ਤੰਗੋਰੀ ਮੈਂਬਰ ਬਲਾਕ ਸੰਮਤੀ, ਗੁਰਵਿੰਦਰ ਸਿੰਘ ਬੜੀ ਮੈਂਬਰ ਬਲਾਕ ਸੰਮਤੀ, ਜੀ. ਐਸ ਰਿਆੜ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਹਰਜਿੰਦਰ ਸਿੰਘ ਸਰਪੰਚ ਢੇਲਪੁਰ, ਮਨਜੀਤ ਸਿੰਘ ਤੰਗੋਰੀ ਮੈਂਬਰ ਬਲਾਕ ਸਮਿਤੀ, ਭਗਵੰਤ ਸਿੰਘ ਗੀਗੇਮਾਜਰਾ, ਸੁਖਦੀਪ ਸਿੰਘ ਸਰਪੰਚ ਝਾਮਪੁਰ, ਫਕੀਰ ਸਿੰਘ ਸਰਪੰਚ ਮੋਟੇਮਾਜਰਾ, ਸ਼ਮਸ਼ੇਰ ਸਿੰਘ ਕੈਲੋਂ ਮੈਂਬਰ ਬਲਾਕ ਸੰਮਤੀ, ਅਜਾਇਬ ਸਿੰਘ ਬਾਂਕਰਪੁਰ ਮੈਂਬਰ ਬਲਾਕ ਸੰਮਤੀ, ਡਾਕਟਰ ਸੁਰਜੀਤ ਸਿੰਘ ਗਰੇਵਾਲ ਮੈਂਬਰ ਬਲਾਕ ਸੰਮਤੀ ਅਤੇ ਜਗਦੀਪ ਸਿੰਘ ਝਾਂਮਪੁਰ ਆਦਿ ਮੌਜੂਦ ਸਨ।