ਧਾਰਾ 370 ਹਟਾਉਣ ਦੇ ਵਿਰੋਧ ਵਿੱਚ ਗੋਨਿਆਣਾ ਵਿਖੇ ਰੋਸ ਮਾਰਚ

Last Updated: Aug 18 2019 18:17
Reading time: 0 mins, 36 secs

5 ਅਗਸਤ ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੰਦੀ ਧਾਰਾ 370 ਨੂੰ ਹਟਾਉਣ ਕਰਕੇ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ ਉੱਥੇ ਹੀ ਕੁਝ ਲੋਕ ਇਸ ਗੱਲ ਦਾ ਵਿਰੋਧ ਕਰ ਰਹੇ ਹਨ। ਧਾਰਾ 370 ਦਾ ਵਿਰੋਧ ਕਸ਼ਮੀਰ ਤੋਂ ਬਾਅਦ ਜੇਕਰ ਸਭ ਤੋਂ ਵੱਧ ਕਿਤੇ ਹੋ ਰਿਹਾ ਹੈ ਤਾਂ ਉਹ ਪੰਜਾਬ ਹੈ। ਅੱਜ ਜ਼ਿਲ੍ਹਾ ਬਠਿੰਡਾ ਦੇ ਕਸਬਾ ਗੋਨਿਆਣਾ ਵਿਖੇ ਵੀ ਲੋਕ ਮੋਰਚਾ ਪੰਜਾਬ ਜੱਥੇਬੰਦੀ ਵੱਲੋਂ ਧਾਰਾ 370 ਦੇ ਹਟਾਏ ਜਾਣ ਦੇ ਵਿਰੋਧ ਵਿੱਚ ਸਥਾਨਕ ਬਜ਼ਾਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਬੋਲੜਾ ਵੱਲੋਂ ਜੰਮੂ ਕਸ਼ਮੀਰ ਵਿੱਚ ਸਰਕਾਰ ਦੀ ਧੱਕੇਸ਼ਾਹੀ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਅਤੇ ਜੰਮੂ ਕਸ਼ਮੀਰ ਵਿੱਚ ਮੁੱਢਲੀਆਂ ਸਹੂਲਤਾਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਗਈ।