177 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ

Last Updated: Aug 18 2019 18:48
Reading time: 0 mins, 41 secs

ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਨਹੀਆ ਵਾਲਾ ਪੁਲਿਸ ਵੱਲੋਂ 177 ਬੋਤਲ ਨਜਾਇਜ਼ ਸ਼ਰਾਬ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਿਕ ਥਾਣਾ ਨਹੀਆ ਵਾਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਕਾਰਵਾਈ ਕਰਦਿਆਂ ਹੋਇਆਂ 41 ਬੋਤਲਾਂ ਨਜਾਇਜ਼ ਸ਼ਰਾਬ ਅਤੇ 20 ਲੀਟਰ ਲਾਹਣ ਬਰਾਮਦ ਕਰਕੇ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਏਐਸਆਈ ਜੱਗਾ ਸਿੰਘ ਨੇ ਦੱਸਿਆ ਕਿ ਗੋਨਿਆਣਾ ਮੰਡੀ ਵਿਖੇ ਲਗਾਏ ਗਏ ਨਾਕੇ ਤੇ ਇੱਕ ਵਿਅਕਤੀ ਤੇ ਸ਼ੱਕ ਹੋਣ ਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 18 ਬੋਤਲਾਂ ਹਰਿਆਣੇ ਦੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੂਜੇ ਪਾਸੇ ਏਐਸਆਈ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪਿੰਡ ਖੇਮੁਆਣਾ ਅਤੇ ਜਿੰਦਾ ਤੋਂ ਵੀ 13 ਬੋਤਲਾਂ ਨਜਾਇਜ਼ ਸ਼ਰਾਬ ਅਤੇ 20 ਲੀਟਰ ਲਾਹਣ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਰਾਮਾ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ ਵਿੱਚ 146 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।