ਸਰਬੱਤ ਸਿਹਤ ਬੀਮਾ ਯੋਜਨਾ ਦਾ ਮੁੱਖਮੰਤਰੀ ਪੰਜਾਬ ਭਲਕੇ ਮੋਹਾਲੀ ਤੋਂ ਸੂਬੇ 'ਚ ਕਰਨਗੇ ਆਗਾਜ਼-ਸ਼ਰਮਾ

Last Updated: Aug 19 2019 12:19
Reading time: 1 min, 16 secs

ਸੂਬੇ ਦੇ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਦ ਕਦਮੀ ਕਰਦੇ ਹੋਏ ਜਰੂਰਤਮੰਦ ਪਰਿਵਾਰਾਂ ਦੇ ਲੋਕਾਂ ਦੇ ਲਈ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ 20 ਅਗਸਤ ਨੂੰ ਮੋਹਾਲੀ ਤੋਂ ਕੀਤਾ ਜਾਵੇਗਾ। ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਇਸ ਸਕੀਮ ਸੰਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ ਕਰੀਬ 43 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆ ਕੇ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ। ਸਕੀਮ ਤਹਿਤ ਨੀਲੇ ਕਾਰਡ ਧਾਰਕ ਅਤੇ ਰਜਿਸਟਰਡ ਕਿਰਤੀ ਕਾਮਿਆਂ ਨੂੰ ਇਹ ਸੁਵਿਧਾ ਮਿਲੇਗੀ। ਸ਼੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਚ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ, ਜਿਸ ਨਾਲ ਜਰੂਰਤਤਮੰਦ ਲੋਕਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫਤ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ 'ਚ ਸਿਹਤ ਵਿਭਾਗ, ਪੰਜਾਬ ਵੱਲੋਂ ਹੇਠਲੇ ਪੱਧਰ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਦੀ ਦਿਸ਼ਾ ਵੱਲ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਚ ਮਿਆਰੀ ਸਿਹਤ ਸਹੂਲਤਾਂ ਵਾਜਬ ਰੇਟਾਂ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ, ਅਜਾਇਬ ਸਿੰਘ ਬਾਕਰਪੁਰ, ਗੁਰਵਿੰਦਰ ਸਿੰਘ ਬੜੀ ਦੋਵੇਂ ਮੈਂਬਰ ਬਲਾਕ ਸਮਿਤੀ, ਜਗਦੀਸ਼ ਸਰਪੰਚ ਬੜਮਾਜਰਾ ਕਾਲੋਨੀ ਗੁਰਦੇਵ ਸਿੰਘ ਸਿੱਧੂ, ਕਰਨੈਲ ਸਿੰਘ ਸਿੱਧੂ, ਹਰਪਾਲ ਸਿੰਘ ਪਾਲਾ (ਤਿੰਨੇ ਸਾਬਕਾ ਸਰਪੰਚ), ਕਮਲਜੀਤ ਕੌਰ ਮੈਂਬਰ ਬਲਾਕ ਸਮਿਤੀ ਖਰੜ, ਸੁਖਵਿੰਦਰ ਸਿੰਘ ਨੰਬਰਦਾਰ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ ਪੰਚ ਵੀ ਮੌਜੂਦ ਸਨ।