ਚਿੱਟੇ ਸਮੇਤ ਫੜਿਆ ਗਿਆ ਸਮਗਲਰ !!!

Last Updated: Aug 19 2019 18:40
Reading time: 0 mins, 42 secs

ਥਾਣਾ ਕੁੱਲਗੜੀ ਪੁਲਿਸ ਦੇ ਵੱਲੋਂ ਚਿੱਟੇ ਸਮੇਤ ਇੱਕ ਸਮਗਲਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦੇ ਵੱਲੋਂ ਉਕਤ ਸਮਗਲਰ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜੀ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਬੀਤੇ ਦਿਨ ਬਾਹੱਦ ਰਕਬਾ ਪੁਲ ਸੇਮਨਾਲ ਝੋਕ ਹਰੀ ਹਰ ਵਿਖੇ ਨਾਕਾ ਲਗਾਇਆ ਹੋਇਆ ਸੀ।

ਏਐਸਆਈ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਇੱਕ ਵਿਅਕਤੀ ਨੂੰ ਰੋਕਿਆ ਗਿਆ, ਜਿਸਦੀ ਤਲਾਸ਼ੀ ਲੈਣ ਉਪਰੰਤ ਉਸਦੇ ਕਬਜ਼ੇ ਵਿੱਚੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਮੁਤਾਬਿਕ ਫੜੇ ਗਏ ਵਿਅਕਤੀ ਨੇ ਆਪਣਾ ਨਾਂਅ ਬਲਦੇਵ ਸਿੰਘ ਉਰਫ਼ ਨਿੱਕਾ ਪੁੱਤਰ ਮੋਹਨ ਵਾਸੀ ਫੱਤੂ ਵਾਲਾ ਦੱਸਿਆ ਹੈ। ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।