ਸਰੇ ਬਜ਼ਾਰ ਨਜਾਇਜ਼ ਅਸਲਾ ਲੈ ਕੇ ਘੁੰਮ ਰਿਹਾ ਮਰਕਸ ਚੜ੍ਹਿਆ ਪੁਲਿਸ ਹੱਥੇ!!

Last Updated: Aug 25 2019 12:21
Reading time: 0 mins, 54 secs

ਨਜਾਇਜ਼ ਅਸਲਾ ਲੈ ਕੇ ਘੁੰਮ ਰਹੇ ਇੱਕ ਵਿਅਕਤੀ ਨੂੰ ਥਾਣਾ ਸਦਰ ਜ਼ੀਰਾ ਪੁਲਿਸ ਦੇ ਵੱਲੋਂ ਦੇਸੀ ਕੱਟੇ ਅਤੇ ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦੇ ਵੱਲੋਂ ਇਸ ਸਬੰਧੀ ਉਕਤ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜ਼ੀਰਾ ਦੇ ਏਐਸਆਈ ਵਣ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਬੀਤੇ ਕੱਲ੍ਹ ਪਿੰਡ ਬਹਾਵਲਪੁਰ ਵਿਖੇ ਗਸ਼ਤ ਦੇ ਸਬੰਧ ਵਿੱਚ ਮੌਜੂਦ ਸਨ।

ਏਐਸਆਈ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੋਕਿਆ ਗਿਆ। ਪੁਲਿਸ ਨੇ ਦਾਅਵਾ ਕਰਦਿਆਂ ਹੋਇਆ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਕੱਟਾ ਪਿਸਟਲ, 5 ਜਿੰਦਾ ਰੌਂਦ 315 ਬੋਰ ਤੋਂ ਇਲਾਵਾ ਮੋਟਰਸਾਈਕਲ ਦਾ ਨੰਬਰ ਅਤੇ ਆਰ.ਸੀ ਜਾਅਲੀ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਦੇਸੀ ਪਿਸਟਲ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਮਰਕਸ ਮਸੀਹ ਉਰਫ ਮੱਸਾ ਪੁੱਤਰ ਨਛੱਤਰ ਸਿੰਘ ਵਾਸੀ ਨੂਰਪੁਰ ਮਾਛੀਵਾਲਾ ਵਜੋਂ ਹੋਈ ਹੈ, ਜਿਸ ਦੇ ਵਿਰੁੱਧ ਪੁਲਿਸ ਵੱਲੋਂ ਆਈਪੀਸੀ ਅਤੇ ਆਰਮਜ਼ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।