ਹੁਣ ਕਿਸਾਨਾਂ ਨੂੰ ਹਾੜੀ ਸੀਜ਼ਨ ਲਈ ਮੁਫ਼ਤ ਮਿਲਣਗੇ ਕਣਕ ਦੇ ਬੀਜ.!!

Last Updated: Aug 25 2019 15:55
Reading time: 0 mins, 27 secs

ਜਿਹੜੇ ਇਲਾਕਿਆਂ ਦੇ ਵਿੱਚ ਹੜ੍ਹ ਆਇਆ ਹੈ, ਉਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਸਰਕਾਰ ਦੇ ਵੱਲੋਂ ਮੁਫ਼ਤ ਕਣਕ ਦੇ ਬੀਜ਼ ਦੇਣ ਦਾ ਫੈਸਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਅਗਾਮੀ ਹਾੜ੍ਹੀ ਦੇ ਸੀਜ਼ਨ ਲਈ ਉੱਚ ਕੁਆਲਟੀ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਸਰਕਾਰ ਦੇ ਇੱਕ ਬੁਲਾਰੇ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਕਿਹਾ ਕਿ ਇਸ ਦਾ ਮੁੱਖ ਉਦੇਸ਼ ਇਸ ਔਖੀ ਘੜੀ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਉਣਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਪਸ਼ੂਆਂ ਲਈ ਚਾਰੇ ਨੂੰ ਯਕੀਨੀ ਬਣਾਇਆ ਗਿਆ ਹੈ।