ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਨੇ ਕੀਤਾ ਰੋਡ ਜਾਮ !!!

Last Updated: Aug 25 2019 18:40
Reading time: 0 mins, 37 secs

ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਫਿਰੋਜ਼ਪੁਰ ਤੋਂ ਮੱਲਾਂਵਾਲਾ ਰੋਡ 'ਤੇ ਸਥਿਤ ਪਿੰਡ ਕਟੋਰਾ ਥਾਣਾ ਆਰਫ ਕੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਧਰਨਾ ਲਗਾਇਆ ਗਿਆ। ਇਸ ਮੌਕੇ 'ਤੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਦਿਲਬਾਗ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਸਾਰ ਨਹੀਂ ਲਈ ਜਾ ਰਹੀ।

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਜੇਕਰ ਹੜ੍ਹ ਆਉਣ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਂਦੇ ਤਾਂ ਸ਼ਾਇਦ ਇੰਨਾ ਨੁਕਸਾਨ ਨਾ ਹੁੰਦਾ, ਪਰ ਸਰਕਾਰ ਅਤੇ ਪ੍ਰਸ਼ਾਸਨ ਦੀ ਗਲਤੀ ਦੇ ਕਾਰਨ ਹੀ ਹੜ੍ਹ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਵੇ ਅਤੇ ਜਿਹੜੇ ਲੋਕ ਘਰੋਂ ਬੇਘਰ ਹੋਏ ਹਨ, ਉਨ੍ਹਾਂ ਨੂੰ ਘਰ ਬਣਾ ਕੇ ਦਿੱਤੇ ਜਾਣ।