Loading the player...

ਜਲੰਧਰ ਪੁਲਿਸ ਨੇ 1 ਕਿੱਲੋਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Last Updated: Sep 09 2019 17:51
Reading time: 0 mins, 46 secs

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਸੀਆਈਏ ਸਟਾਫ਼ ਜਲੰਧਰ ਦੀ ਪੁਲਿਸ ਨੇ 1 ਕਿੱਲੋਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਈ.ਪੀ.ਏਸ ਅਫਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਆਰੋਪੀ ਵਿਕਰਮ ਸਿੰਘ ਉਰਫ ਵਿੱਕੀ ਅਤੇ ਕਰਨਵੀਰ ਸਿੰਘ ਨਾਮ ਦੇ ਦੋ ਲੋਕ ਇੱਕ ਸਕੋਰਪੀਓ ਵਿੱਚ ਨਸ਼ਾ ਲੈ ਕੇ ਆ ਰਹੇ ਹਨ।

ਇਸ ਸੂਚਨਾ ਦੇ ਆਧਾਰ 'ਤੇ ਜਦੋਂ ਪੁਲਿਸ ਨੇ ਕਾਰਵਾਈ ਕੀਤੀ ਤਾਂ ਦੋਹਾਂ ਆਰੋਪੀਆਂ ਨੂੰ ਨਹਿਰ ਪੁੱਲ ਬਸਤੀ ਬਾਵਾ ਖੇਲ ਕਪੂਰਥਲਾ ਰੋਡ ਜਲੰਧਰ ਤੋਂ 1 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਗਿਆ। ਪੁੱਛਗਿੱਛ ਦੇ ਦੌਰਾਨ ਇੱਕ ਆਰੋਪੀ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਧੰਧਾ ਕਰ ਰਹੇ ਹਨ ਤੇ ਇਸ ਤੋਂ ਇਲਾਵਾ ਉਨ੍ਹਾਂ ਖਿਲਾਫ਼ ਹੋਰ ਵੀ ਕਈ ਮਾਮਲੇ ਵੱਖ-ਵੱਖ ਥਾਣਿਆਂ 'ਚ ਦਰਜ ਹਨ। ਫਿਲਹਾਲ ਪੁਲਿਸ ਨੇ ਉਕਤ ਦੋਹਾਂ ਆਰੋਪੀਆਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।