Loading the player...

ਚੇਅਰਮੈਨ ਚੀਮਾ ਨੇ ਸਰਹੱਦ ਤੇ ਕੋਰੀਡੋਰ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ, ਸਿਹਤ ਸਹੂਲਤਾਂ ਦੀ ਵੀ ਕੀਤੀ ਸਮੀਖਿਆ

Last Updated: Sep 10 2019 10:21
Reading time: 0 mins, 55 secs

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ ਤੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤਿਆਰ ਹੋ ਰਹੇ ਕੋਰੀਡੋਰ ਦੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਚੀਮਾ ਨੇ ਚੱਲ ਰਹੇ ਕੰਮ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਮੌਕੇ ਤੇ ਦਰਸ਼ਨ ਕਰਨ ਆ ਰਹੀਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਕੰਮ ਦਾ ਨਿਰੀਖਣ ਕਰਨ ਤੋਂ ਬਾਅਦ ਚੀਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਦੀ ਸਿਹਤ ਸੁਵਿਧਾ ਦਾ ਵੀ ਪੂਰਾ ਖ਼ਿਆਲ ਰੱਖਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਸੁਹਿਰਦ ਹਨ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੇ ਆਦੇਸ਼ਾਂ ਤੇ ਹੀ ਸੰਗਤਾਂ ਦੀ ਸੁਵਿਧਾ ਲਈ 20 ਮੋਬਾਈਲ ਮੈਡੀਕਲ ਵੈਨਾਂ ਹਰ ਵੇਲੇ ਤਿਆਰ ਰਹਿਣਗੀਆਂ, ਇਸਦੇ ਨਾਲ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਖੇ ਵੀ ਪੂਰੇ ਪ੍ਰਬੰਧ ਕੀਤੇ ਜਾਣਗੇ। ਚੀਮਾ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਤੱਕ ਸਿਹਤ ਸੁਵਿਧਾਵਾਂ ਨੂੰ ਪੂਰੀ ਤਰ੍ਹਾਂ ਨਾਲ ਚੁਸਤ ਦਰੁਸਤ ਕਰ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਚੀਮਾ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਰਮਾਨੈਂਟ ਇਨਵਾਇਟੀ ਐੱਮ ਐੱਮ ਸਿੰਘ ਚੀਮਾ, ਸੁਖਦੇਵ ਸਿੰਘ ਰਿਟਾਇਰਡ ਫ਼ੂਡ ਸਪਲਾਈ ਕੰਟਰੋਲਰ, ਸਰਬਜੀਤ ਸਿੰਘ ਕਲਸੀ ਅਤੇ ਹੋਰ ਵੀ ਹਾਜ਼ਰ ਸਨ।