Loading the player...

ਚੇਅਰਮੈਨ ਚੀਮਾ ਨੇ ਅੰਤਰਰਾਸ਼ਟਰੀ ਸਰਹੱਦ ਤੇ ਜਾ ਕੇ ਦੂਰਬੀਨ ਨਾਲ ਕੀਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ

Last Updated: Sep 10 2019 10:29
Reading time: 0 mins, 45 secs

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਅੰਤਰਰਾਸ਼ਟਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਜਾ ਕੇ ਦੂਰਬੀਨ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਚੀਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਲੰਬੇ ਸਮੇਂ ਤੋਂ ਸਿੱਖ ਸੰਗਤਾਂ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ ਤੇ ਹੁਣ ਦੋਵਾਂ ਮੁਲਕਾਂ ਵਿੱਚ ਕੋਰੀਡੋਰ ਬਣ ਰਿਹਾ ਹੈ ਜੋ ਗੁਰੂ ਸਾਹਿਬ ਦੀ ਕਿਰਪਾ ਨਾਲ ਤਿਆਰ ਹੋ ਰਿਹਾ ਹੈ।

ਚੀਮਾ ਨੇ ਕਿਹਾ ਕਿ ਇਸ ਕੋਰੀਡੋਰ ਦੇ ਖੁੱਲ੍ਹਣ ਨਾਲ ਜਿੱਥੇ ਸੰਗਤਾਂ ਵਿੱਛੜੇ ਗੁਰਧਾਮ ਦੇ ਦਰਸ਼ਨ ਕਰ ਸਕਣਗੀਆਂ ਉੱਥੇ ਹੁਣ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਤੇ ਰੋਜ਼ਗਾਰ ਦੇ ਸਾਧਨ ਵੀ ਹੋਰ ਵਧਣਗੇ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਸਾਹਿਬ ਦਾ ਵੀ ਇਸ ਕੋਰੀਡੋਰ ਨੂੰ ਖੋਲ੍ਹਣ ਵਾਸਤੇ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਚੇਅਰਮੈਨ ਚੀਮਾ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਰਮਾਨੈਂਟ ਇਨਵਾਇਟੀ ਐਮ ਐਮ ਸਿੰਘ ਚੀਮਾ, ਸੁਖਦੇਵ ਸਿੰਘ ਰਿਟਾਇਰਡ ਫੂਡ ਸਪਲਾਈ ਕੰਟਰੋਲਰ, ਸਰਬਜੀਤ ਸਿੰਘ ਕਲਸੀ ਅਤੇ ਹੋਰ ਵੀ ਹਾਜ਼ਰ ਸਨ।