ਵਿਧਾਇਕ ਹਲਕਾ ਪਠਾਨਕੋਟ ਸ੍ਰੀ ਅਮਿਤ ਵਿੱਜ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ

Last Updated: Sep 11 2019 11:47
Reading time: 1 min, 28 secs

ਵਿਧਾਇਕ ਹਲਕਾ ਪਠਾਨਕੋਟ ਸ੍ਰੀ ਅਮਿਤ ਵਿੱਜ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ ਅਤੇ ਸਿਵਲ ਹਸਪਤਾਲ ਦੀ ਕਾਰਗੁਜਾਰੀ ਦੇਖੀ ਗਈ। ਇਸ ਮੋਕੇ ਤੇ ਉਨ੍ਹਾਂ ਵੱਲੋਂ ਵਿਸ਼ੇਸ ਤੋਰ ਤੇ ਡੇਂਗੂ ਨੂੰ ਲੈ ਕੇ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਡੇਂਗੂ ਵਾਰਡ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੋਕੇ ਤੇ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ.ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਜਾਗਰੂਕ ਕਰਨ ਦੇ ਲਈ ਡੋਰ ਟੂ ਡੋਰ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਲਗਾ ਕੇ ਅਤੇ ਲੋਕਾਂ ਨਾਲ ਵਿਸ਼ੇਸ ਮੀਟਿੰਗਾਂ ਕਰਕੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਬਾਰੇ ਦੱਸਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸਹਿਰ ਦੇ 50 ਵਾਰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਸੰਬੰਧਤ ਵਾਰਡ ਦੇ ਕੌਂਸਲਰ ਦੇ ਨਾਲ ਮਿਲਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਆਪਣੇ ਘਰਾਂ ਵਿੱਚ ਸਾਫ ਸਫਾਈ ਰੱਖਣ ਆਦਿ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਬੱਸ ਸਟੈਂਡ, ਸਕੂਲਾਂ, ਕਾਲਜਾਂ, ਰੇਲਵੇ ਸਟੇਸ਼ਨ, ਸਬ ਜੇਲ ਪਠਾਨਕੋਟ, ਲੋਕਾਂ ਦੇ ਘਰ ਅਤੇ ਜਨਤਕ ਸਥਾਨਾਂ ਤੇ ਚੈਕਿੰਗ ਕਰ ਕੇ ਪਾਣੀ ਦੇ ਸੈਂਪਲ ਲਏ ਗਏ ਹਨ ਅਤੇ ਸੰਬੰਧਤ ਵਿਭਾਗ ਵੱਲੋਂ ਫੋਗਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਹਿਰ ਅੰਦਰ ਵੀ ਜੋ ਪ੍ਰਾਈਵੇਟ ਡਾਕਟਰ ਪ੍ਰੇਕਟਿਸ ਕਰ ਰਹੇ ਹਨ ਉਨ੍ਹਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਗਰ ਕੋਈ ਡੇਂਗੂ ਦਾ ਮਰੀਜ ਉਨ੍ਹਾਂ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਉਸ ਰੋਗੀ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਜਾਵੇ ਅਤੇ ਸਿਵਲ ਹਸਪਤਾਲ ਪ੍ਰਬੰਧਕਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੋਰਾਨ ਜਿਸ ਵਾਰਡ ਵਿੱਚ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਉਸ ਡੇਂਗੂ ਦੇ ਲਾਰਵੇ ਨੂੰ ਮੋਕੇ ਤੇ ਹੀ ਨਸਟ ਕੀਤਾ ਜਾਂਦਾ ਹੈ। ਇਸ ਮੋਕੇ ਤੇ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਿਵਲ ਹਸਪਤਾਲ ਦੇ ਡੇਂਗੂ ਪ੍ਰਬੰਧਾਂ ਨੂੰ ਲੈ ਕੇ ਸੰਤੁਸਟੀ ਜਤਾਈ ਅਤੇ ਸਹਿਰ ਵਾਸੀਆਂ ਨੂੰ ਵੀ ਡੇਂਗੂ ਤੋਂ ਜਾਗਰੂਕ ਰਹਿਣ ਦੀ ਅਪੀਲ ਕੀਤੀ।