ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ

Last Updated: Sep 11 2019 12:33
Reading time: 0 mins, 48 secs

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੀਆਂ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ। ਜਿਸ ਦਾ ਉਦਘਾਟਨ ਸ਼੍ਰੀ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੀਤਾ ਗਿਆ ਅਤੇ ਇਸ ਕਲੀਨਿਕ ਦੇ ਵਿੱਚ ਇਸ ਦਫਤਰ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਪੈਰਾ ਲੀਗਲ ਵਲੰਟਿਅਰ ਸ਼੍ਰੀਮਤੀ ਸੁਰਜੀਵਨ ਕੁਮਾਰੀ ਦੀ ਡਿਊਟੀ ਲਗਾਈ ਗਈ। ਇਸ ਮੌਕੇ ਮੋਜੂਦ ਪਿੰਡ ਦੇ ਲੋਕਾਂ ਨੂੰ ਖੋਲੇ ਗਏ ਲੀਗਲ ਏਡ ਕਲੀਨਿਕ ਬਾਰੇ ਦਸਿਆ। ਸ਼੍ਰੀ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਵਿੱਚ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦਾ ਸਰਪੰਚ ਵੀ ਮੋਜੂਦ ਸੀ।