ਪੰਚਾਇਤੀ ਜ਼ਮੀਨ ਦੇ ਝਗੜੇ ਨੂੰ ਲੈ ਕੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

Last Updated: Sep 11 2019 13:22
Reading time: 0 mins, 45 secs

ਬੀਤੇ ਦਿਨ ਪਿੰਡ ਕਮਾਲਾ ਬੋਦਲਾ ਵਿਖੇ ਪੰਚਾਇਤੀ ਜ਼ਮੀਨ ਦੇ ਝਗੜੇ ਨੂੰ ਲੈ ਕੇ ਇੱਕ ਵਿਅਕਤੀ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਨਿਸ਼ਾਨ ਸਿੰਘ ਨੇ ਹੀ ਦੋਸ਼ ਲਗਾਇਆ ਕਿ ਪੰਚਾਇਤੀ ਜ਼ਮੀਨ ਨੂੰ ਲੈ ਕੇ ਉਨ੍ਹਾਂ ਦਾ ਝਗੜਾ ਤਜਿੰਦਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਲਵਪ੍ਰੀਤ ਸਿੰਘ, ਜਗਮੀਤ ਸਿੰਘ ਆਦਿ ਦੇ ਨਾਲ ਚੱਲਦਾ ਆ ਰਿਹਾ ਸੀ।

ਇਸੇ ਰੰਜਿਸ਼ ਦੇ ਚੱਲਦਿਆਂ ਉਕਤ ਵਿਅਕਤੀ ਨੇ ਮੁੱਦਈ 'ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਇੱਕ ਗੋਲੀ ਮੁੱਦਈ ਦੀ ਬਾਂਹ 'ਤੇ ਲੱਗੀ ਸੀ। ਬਾਂਹ 'ਤੇ ਗੋਲੀ ਲੱਗਣ ਕਾਰਨ ਪਰਿਵਾਰ ਵਾਲਿਆਂ ਦੇ ਵਲੋਂ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਦੀ ਬਾਂਹ ਕੱਟ ਦਿੱਤੀ ਸੀ। ਜ਼ਖ਼ਮਾਂ ਦੀ ਪੀੜ ਨਾ ਸਹਾਰਦੇ ਹੋਏ ਮੁੱਦਈ ਨਿਸ਼ਾਨ ਸਿੰਘ ਦੀ ਬੀਤੀ ਦਰਮਿਆਨੀ ਰਾਤ ਨੂੰ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਵਲੋਂ ਦਰਜ਼ ਮਾਮਲੇ ਵਿੱਚ ਧਾਰਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ।