ਸੜਕ ਹਾਦਸੇ 'ਚ ਔਰਤ ਦੀ ਮੌਤ

Last Updated: Sep 11 2019 13:25
Reading time: 1 min, 5 secs

ਬੀਤੇ ਦਿਨ ਪਿੰਡ ਆਸਿਫ਼ ਵਾਲਾ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧ ਵਿੱਚ ਮੱਲਾਂਵਾਲਾ ਪੁਲਿਸ ਦੇ ਵੱਲੋਂ ਇੱਕ ਬਲੈਰੋ ਚਾਲਕ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੌੜਾ ਨੇ ਪੁਲਿਸ ਥਾਣਾ ਮੱਲਾਂਵਾਲਾ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਹ ਆਪਣੇ ਭਰਾ ਮਨਜੀਤ ਸਿੰਘ ਤੇ ਭਰਜਾਈ ਬਲਜੀਤ ਕੌਰ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੱਲਾਂਵਾਲਾ ਨੂੰ ਆ ਰਿਹਾ ਸੀ। ਸੁਰਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਜਦੋਂ ਉਹ ਪਿੰਡ ਆਸਿਫ਼ ਵਾਲਾ ਕੋਲ ਪਹੁੰਚੇ ਤਾਂ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਬਲੈਰੋ ਗੱਡੀ ਦੇ ਡਰਾਇਵਰ ਗੁਰਜੰਟ ਸਿੰਘ ਨੇ ਮੁੱਦਈ ਹੋਰਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿੱਚ ਮੁੱਦਈ ਦੀ ਭਰਜਾਈ ਬਲਜੀਤ ਕੌਰ ਦੀ ਮੌਕੇ 'ਤੇ ਹ ਮੌਕੇ ਹੋ ਗਈ, ਜਦਕਿ ਭਰਾ ਮਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਲੈਰੋ ਗੱਡੀ ਚਾਲਕ ਗੁਰਜੰਟ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖੱਪਿਆਂ ਵਾਲਾ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦਾਅਵਾ ਕਰਦਿਆਂ ਹੋਇਆ ਇਹ ਵੀ ਦੱਸਿਆ ਕਿ ਬਲੈਰੋ ਚਾਲਕ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।