ਮੱਲਾਂਵਾਲਾ ਪੁਲਿਸ ਨੇ ਅਫ਼ੀਮ ਸਮੇਤ ਕੀਤਾ 'ਰਾਮ' ਨੂੰ ਗ੍ਰਿਫ਼ਤਾਰ !!!

Last Updated: Sep 14 2019 14:53
Reading time: 0 mins, 45 secs

ਮੱਲਾਂਵਾਲਾ ਪੁਲਿਸ ਦੇ ਵੱਲੋਂ ਬੀਤੇ ਦਿਨ ਅਫ਼ੀਮ ਸਮੇਤ ਇੱਕ ਸਮਗਲਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ। ਪੁਲਿਸ ਦੇ ਵੱਲੋਂ ਉਕਤ ਸਮਗਲਰ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਸਬ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਮੱਲਾਂਵਾਲਾ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਤਹਿਤ ਇੱਕ ਵਿਅਕਤੀ ਨੂੰ ਰੋਕਿਆ।

ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 750 ਗ੍ਰਾਮ ਅਫ਼ੀਮ ਬਰਾਮਦ ਹੋਈ। ਸਬ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਅਫ਼ੀਮ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਰਾਮ ਪ੍ਰਕਾਸ਼ ਪੁੱਤਰ ਬੈਜ ਨਾਥ ਵਾਸੀ ਅਮਰ ਸਿੰਘ ਵਾਲੀ ਦਾਖਲੀ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਦੇ ਵਿਰੁੱਧ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।