ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਲੱਖਾਂ ਰੁਪਏ ਦੀ ਨਕਲੀ ਕਰੰਸੀ ਸਣੇ ਦੋ ਕਾਬੂ

Last Updated: Sep 18 2019 16:26
Reading time: 0 mins, 43 secs

ਨਕਲੀ ਨੋਟ ਬਣਾਉਣ ਵਾਲਿਆਂ ਨੂੰ ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਦੇ ਵਲੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ, ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਮੁੱਲ ਦੀ ਨਕਲੀ ਕਰੰਸੀ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹੈਰੀ ਅਤੇ ਬਲਜਿੰਦਰ ਸਿੰਘ ਵਾਸੀ ਜਾਗਪੁਰ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਵੇਂ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਨਕਲੀ ਨੋਟ ਬਣਾਉਣ ਦਾ ਕਾਰੋਬਾਰ ਕਰਦੇ ਆ ਰਹੇ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਐਸ.ਟੀ.ਐਫ ਲੁਧਿਆਣਾ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਨਾਕੇਬੰਦੀ ਦੇ ਦੌਰਾਨ ਉਨ੍ਹਾਂ ਦੀ ਟੀਮ ਤੋਂ ਇਲਾਵਾ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨਾਕੇਬੰਦੀ ਦੇ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਨਕਲੀ ਕਰੰਸੀ ਬਣਾਉਣ ਵਾਲੀ ਇੱਕ ਮਸ਼ੀਨ ਤੋਂ ਇਲਾਵਾ ਭਾਰੀ ਮਾਤਰਾ ਵਿੱਚ ਹੋਰ ਸਾਮਾਨ ਬਰਾਮਦ ਕੀਤਾ ਹੈ। ਐਸ.ਟੀ.ਐਫ ਲੁਧਿਆਣਾ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।