ਡਰੋਨ ਦੀ ਵਰਤੋਂ 'ਤੇ ਲੱਗੀ ਪਾਬੰਦੀ!!

Last Updated: Oct 09 2019 17:18
Reading time: 0 mins, 40 secs

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਵੱਲੋਂ ਧਾਰਾ 144 ਸੀਆਰਪੀਸੀ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਅਤੇ ਹੋਰ ਵੱਖ-ਵੱਖ ਸਥਾਨਾਂ ਤੇ ਮਨਾਏ ਜਾ ਰਹੇ ਵਿਆਹ ਸਮਾਗਮਾਂ, ਧਾਰਮਿਕ ਪ੍ਰੋਗਰਾਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦਾਅਵਾ ਕਰਦਿਆਂ ਹੋਇਆ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਪਾਕਿਸਤਾਨ ਨਾਲ ਲੱਗਦੀ ਹੈ।

ਪਿਛਲੇ ਦਿਨੀਂ ਵਿਦੇਸ਼ਾਂ ਦੀ ਧਰਤੀ ਤੋਂ ਪੰਜਾਬ (ਭਾਰਤ) ਵਿੱਚ ਕਿਸੇ ਅਣਸੁਖਾਵੀਂ ਘਟਨਾ ਦੇ ਮਕਸਦ ਨਾਲ ਡਰੋਨ ਦੀ ਵਰਤੋਂ ਕੀਤੀ ਗਈ ਹੈ। ਇਸ ਲਈ ਭਾਰਤੀ ਖੇਤਰ ਵਿੱਚ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਲਈ ਡਰੋਨ ਦੀ ਵਰਤੋਂ ਵਿਦੇਸ਼ੀ ਧਰਤੀ ਤੋਂ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 30 ਨਵੰਬਰ 2019 ਤੱਕ ਲਾਗੂ ਰਹਿਣਗੇ।