ਜਲਾਲਾਬਾਦ ਉਪ ਚੋਣ ਲਈ ਈ.ਵੀ.ਐਮ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ

Last Updated: Oct 09 2019 18:13
Reading time: 0 mins, 54 secs

ਵਿਧਾਨ ਸਭਾ ਚੋਣ ਹਲਕਾ ਜਲਾਲਾਬਾਦ ਦੀ ਉਪ ਚੋਣ 2019 ਦੌਰਾਨ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕੀਤੀ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਰ.ਪੀ. ਸਿੰਘ ਦੀ ਨਿਗਰਾਨੀ ਹੇਠ ਨੇਪਰੇ ਚੜ੍ਹੀ ਇਸ ਦੂਜੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਸੀ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਕੀਤੀ ਗਈ ਹੈ । ਉਨ੍ਹਾਂ ਚੋਣ ਅਮਲੇ ਨੂੰ ਜਲਾਲਾਬਾਦ ਉਪ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਉੱਥੇ ਹੀ ਸਮੂਹ ਉਮੀਦਵਾਰਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ । ਉਨ੍ਹਾਂ ਦੱਸਿਆ ਕਿ ਦੂਜੀ ਰੈਂਡੇਮਾਈਜੇਸ਼ਨ ਦੌਰਾਨ 239 ਬੂਥਾਂ ਲਈ ਬੈਲਟ ਯੂਨਿਟ, ਕੰਟਰੋਲ ਯੂਨਿਟ ਅਤੇ ਵੀ.ਵੀ.ਪੈਂਟ ਮਸ਼ੀਨਾਂ ਪਹੁੰਚਾ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬੂਥ 'ਤੇ ਵੋਟਿੰਗ ਮਸ਼ੀਨ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਰਿਜ਼ਰਵ ਮਸ਼ੀਨਾਂ ਨੂੰ ਬੂਥ 'ਤੇ ਪਹੁੰਚਾ ਕੇ ਚੋਣਾਂ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ।