ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਮਾਰੇ ਗਏ ਚਰਨਜੀਤ ਦਾ ਹੋਇਆ ਸੰਸਕਾਰ

Last Updated: Oct 18 2019 15:47
Reading time: 0 mins, 51 secs

ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਦੀ ਮ੍ਰਿਤਕ ਦੇਹ ਦਾ ਫ਼ਾਜ਼ਿਲਕਾ ਰੋਡ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ-ਰੀਤਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ, ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ, ਡੀ.ਐਸ.ਪੀ. ਅਬੋਹਰ ਰਾਹੁਲ ਭਾਰਦਵਾਜ, ਤਹਿਸੀਲਦਾਰ ਅਬੋਹਰ ਜੇ.ਐਸ. ਬਰਾੜ ਅਤੇ ਹੋਰ ਸਿਵਲ ਅਤੇ ਪੁਲਿਸ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਵਿੱਛੜੀ ਰੂਹ ਨੂੰ ਸ਼ਰਧਾ ਤੇ ਫੁੱਲ ਭੇਂਟ ਕੀਤੇ ਅਤੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਡਿਪਟੀ ਕਮਿਸ਼ਨਰ ਸ੍ਰ. ਮਨਪ੍ਰੀਤ ਸਿੰਘ ਛੱਤਵਾਲ ਨੇ ਮ੍ਰਿਤਕ ਚਰਨਜੀਤ ਦੇ ਪਰਿਵਾਰਕ ਮੈਂਬਰਾਂ ਨੂੰ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿਵਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਰਦਨਾਕ ਹਾਦਸੇ 'ਚ ਮਾਰੇ ਗਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਦੂਜੇ ਜ਼ਖ਼ਮੀ ਵਿਅਕਤੀ ਲਈ ਪਹਿਲਾਂ ਹੀ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰਾਂ, ਸਾਕ ਸੰਬੰਧੀਆਂ, ਸਨੇਹੀਆਂ ਅਤੇ ਹੋਰਨਾਂ ਸ਼ਖ਼ਸੀਅਤਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ।