ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਕੀਤੇ ਰਵਾਨਾ

Last Updated: Oct 21 2019 14:42
Reading time: 0 mins, 45 secs

ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ। ਇਨ੍ਹਾਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਵਿੰਦ ਕੁਮਾਰ ਨੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਰਿਚਾ ਅਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਬਲਜਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਨਾ ਸਗੋਂ ਇਸਦਾ ਢੁਕਵਾਂ ਹੱਲ ਕਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏੇ ਤਰੀਕਿਆਂ ਨਾਲ ਪਰਾਲੀ ਪ੍ਰਬੰਧਨ ਕਰਨ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਬਲਜਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਅੱਜ ਇੱਥੋਂ 3 ਪ੍ਰਚਾਰ ਵਾਹਨ ਰਵਾਨਾ ਕੀਤੇ ਗਏ ਹਨ, ਜਦਕਿ ਇੱਕ ਹੋਰ ਵਾਹਨ ਲੰਬੀ ਤੋਂ ਰਵਾਨਾ ਕੀਤਾ ਜਾ ਰਿਹਾ ਹੈ। ਆਤਮਾ ਦੇ ਪ੍ਰੋਜੈਕਟਰ ਡਾਇਰੈਕਟਰ ਸ. ਕਰਨਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਕਿਸਾਨ ਦੇ ਖੇਤੀ ਖਰਚੇ ਘੱਟ ਜਾਂਦੇ ਹਨ।