ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਅਣਥੱਕ ਯਤਨ ਕੀਤੇ: ਸਾਬਕਾ ਚੇਅਰਮੈਨ ਵਾਹਲਾ

Last Updated: Nov 08 2019 17:20
Reading time: 1 min, 22 secs

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਪੰਜਾਬ ਸ਼ੂਗਰਫੈਡ ਸੁਖਬੀਰ ਸਿੰਘ ਵਾਹਲਾ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਾਰੀ ਹੀ ਨਾਨਕ ਨਾਮ ਲੇਵਾ ਸੰਗਤ ਵਾਸਤੇ ਬੜੀ ਹੀ ਖ਼ੁਸ਼ੀ ਅਤੇ ਚਾਅ ਦੀ ਗੱਲ ਹੈ ਕਿ ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਭਲਕੇ ਸੰਪੂਰਨ ਹੋ ਪ੍ਰਵਾਨ ਹੋ ਰਹੀ ਹੈ ਤੇ ਕਰਤਾਰਪੁਰ ਦਾ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਵਾਹਲਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਲੱਖਾਂ ਸੰਗਤਾਂ ਨੇ ਰੋਜ਼ ਅਰਦਾਸਾਂ ਕੀਤੀਆਂ ਹਨ, ਕਈ ਸਮਾਜਿਕ, ਧਾਰਮਿਕ ਤੇ ਰਾਜਨੀਤਕ ਜੱਥੇਬੰਦੀਆਂ ਨੇ ਵੀ ਵੱਖਰੇ-ਵੱਖਰੇ ਤੌਰ ਤੇ ਸਮੇਂ-ਸਮੇਂ ਤੇ ਯਤਨ ਕੀਤੇ ਹਨ ਤੇ ਇਹ ਸਭਨਾਂ ਦਾ ਸਾਂਝਾ ਉਪਰਾਲਾ ਹੈ ਪਰ ਨਾਲ ਹੀ ਵਾਹਲਾ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਇਸ ਲਾਂਘੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਵੀ ਸੁਹਿਰਦਗੀ ਨਾਲ ਸਿਰਤੋੜ ਯਤਨ ਕੀਤੇ ਗਏ ਸਨ।

ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਤਾਂ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ। ਇਸਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਸੀਨੀਅਰ ਅਤੇ ਜੂਨੀਅਰ ਵਰਕਰਾਂ ਨੇ ਵੀ ਸਮੇਂ-ਸਮੇਂ ਤੇ ਬਣਦਾ ਯੋਗਦਾਨ ਪਾਇਆ ਹੈ। ਵਾਹਲਾ ਨੇ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਭਲਕੇ ਇਹ ਲਾਂਘਾ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਸੁਖਬੀਰ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਜੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮਜੀਠੀਆ ਸਾਹਿਬ ਸਮੇਤ ਸਮੁੱਚੀ ਅਕਾਲੀ ਭਾਜਪਾ ਦੀ ਸੀਨੀਅਰ ਅਤੇ ਜੂਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਵਾਹਲਾ ਨੇ ਇਸ ਮੌਕੇ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਮੌਕੇ ਹੁੰਮ੍ਹ ਹੁੰਮਾ ਕੇ ਸ਼ਿਕਾਰ ਮਾਛੀਆਂ ਵਿਖੇ ਰੱਖੀ ਗਈ ਰੈਲੀ ਵਿੱਚ ਪਹੁੰਚੋ ਜਿਸ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਡੇਰਾ ਬਾਬਾ ਨਾਨਕ ਵਿਖੇ ਉਦਘਾਟਨ ਕੀਤਾ ਜਾਣਾ ਹੈ।