ਕਰਤਾਰਪੁਰ ਸਾਹਿਬ ਦਾ ਲਾਂਘਾ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦੀ ਦੋਸਤੀ ਦੇ ਕਰਕੇ ਖੁੱਲ੍ਹਿਆ: ਬਲਜੀਤ ਸਿੰਘ ਦਾਦੂਵਾਲ

Last Updated: Nov 08 2019 17:21
Reading time: 0 mins, 49 secs

ਪਿਛਲੇ ਕਈ ਦਿਨਾਂ ਤੋਂ ਕਪੂਰਥਲਾ ਜੇਲ੍ਹ ਵਿੱਚ ਬੰਦ ਬਲਜੀਤ ਸਿੰਘ ਦਾਦੂਵਾਲ ਜੇਲ੍ਹ ਵਿੱਚੋਂ ਰਿਹਾ ਹੋਣ ਤੋਂ ਬਾਅਦ ਅੱਜ ਬਠਿੰਡਾ ਪਹੁੰਚ ਗਏ। ਇਸ ਮੌਕੇ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੀ ਰਿਹਾਈ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਕਿਹਾ ਸੀ ਕਿ ਬਠਿੰਡਾ ਦੇ ਸਿਵਲ ਲਾਈਨ ਕਲੱਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਕੋਈ ਗਲਤ ਗੱਲ ਨਹੀਂ ਹੈ ਪਰ ਮਨਪ੍ਰੀਤ ਸਿੰਘ ਬਾਦਲ ਨੇ ਤਾਨਾਸ਼ਾਹੀ ਸੋਚ ਨੂੰ ਅਪਣਾਉਂਦਿਆਂ ਪ੍ਰਕਾਸ਼ ਪੁਰਬ ਸਮਾਗਮ ਕਰਵਾਉਣ ਤੇ ਪਾਬੰਦੀ ਲਗਵਾਈ ਅਤੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰਵਾ ਦਿੱਤਾ। ਇਸ ਮੌਕੇ ਤੇ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲਣ ਦਾ ਲਾਹਾ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦੀ ਦੋਸਤੀ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਭ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦੀ ਦੋਸਤੀ ਦੇ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ। ਬਠਿੰਡਾ ਦੇ ਥਰਮਲ ਪਲਾਂਟ ਦੇ ਵੇਚਣ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾ ਵਾਲੇ ਥਰਮਲ ਪਲਾਂਟ ਨੂੰ ਵੇਚਣਾ ਬਹੁਤ ਮਾੜੀ ਗੱਲ ਹੈ।