ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀਆਂ ਅਨਾਜ ਮੰਡੀਆਂ 'ਚ ਹੋ ਚੁੱਕੀ 03 ਲੱਖ 95 ਹਜ਼ਾਰ 12 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ- ਡੀ.ਸੀ ਸ਼੍ਰੀਮਤੀ ਗਿੱਲ

Last Updated: Nov 13 2019 19:21
Reading time: 1 min, 13 secs

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਚ ਆਉਂਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 03 ਲੱਖ 96 ਹਜ਼ਾਰ 94 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 03 ਲੱਖ 95 ਹਜ਼ਾਰ 12 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 03 ਲੱਖ 84 ਹਜ਼ਾਰ 912 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵਜੋਂ 620 ਕਰੋੜ 96 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਧੀਨ ਪੈਂਦੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਸੈਂਟਰਾਂ ਚ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੇ ਗਏ ਝੋਨੇ ਦੇ ਆਕੜਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 01 ਲੱਖ 60 ਹਜ਼ਾਰ 611 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 01 ਲੱਖ 624 ਮੀਟ੍ਰਿਕ ਟਨ, ਪਨਸਪ ਵੱਲੋਂ 94 ਹਜ਼ਾਰ 630 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 36 ਹਜ਼ਾਰ 529 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 2,618 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸਦੇ ਮਨੁੱਖੀ ਸਿਹਤ 'ਤੇ ਬਹੁਤ ਹੀ ਬੁਰੇ ਪ੍ਰਭਾਵ ਪੈਂਦੇ ਹਨ ਅਤੇ ਇਸਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ ਅਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।