ਪੁਲਿਸ ਨੇ ਚੁੱਕੇ ਚਿੱਟੇ ਸਮੇਤ ਤਿੰਨ ਸਮਗਲਰ !!!

Last Updated: Nov 16 2019 15:33
Reading time: 1 min, 25 secs

ਘੱਲ ਖੁਰਦ ਪੁਲਿਸ ਵੱਲੋਂ ਲੰਘੇ ਦਿਨ ਤਿੰਨ ਸਮਗਲਰਾਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੇ ਵੱਲੋਂ ਉਕਤ ਤਿੰਨੇ ਸਮਗਲਰਾਂ ਦੇ ਵਿਰੁੱਧ ਪਰਚੇ ਦਰਜ ਕਰ ਲਏ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਘੱਲ ਖੁਰਦ ਦੇ ਏਐਸਆਈ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਸੇ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮੁਨੀਸ਼ ਕੁਮਾਰ ਨਸ਼ਾ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਨਸ਼ਾ ਵੇਚਣ ਲਈ ਜਾ ਰਿਹਾ ਹੈ।

ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆਂ ਸਾਰ ਪਿੰਡ ਭਾਈ ਕਾ ਵਾੜਾ ਕੋਲ ਨਾਕੇਬੰਦੀ ਕਰਕੇ ਉਕਤ ਮੁਨੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 37 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਏਐਸਆਈ ਸੁਰਿੰਦਰ ਪਾਲ ਸਿੰਘ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਨੀਸ਼ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਸਮਾਧੀ ਮੁਹੱਲਾ ਸਨੇਰ ਰੋਡ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਸੇ ਹੀ ਥਾਣੇ ਦੇ ਏਐਸਆਈ ਸੁਖਦੇਵ ਸਿੰਘ ਜਦੋਂ ਉਹ ਆਪਣੀ ਟੀਮ ਸਮੇਤ ਗਸ਼ਤ ਕਰ ਰਹੇ ਸੀ ਤਾਂ ਇਸੇ ਦੌਰਾਨ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮਾਹਲਾ ਚੌਂਕ ਵਿਖੇ ਛਾਪੇਮਾਰੀ ਕੀਤੀ ਤਾਂ, ਉੱਥੋਂ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਅਤੇ ਨਰਿੰਦਰਪਾਲ ਸਿੰਘ ਉਰਫ਼ ਨਿੰਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 22 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। 

ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਏਐਸਆਈ ਸੁਖਦੇਵ ਸਿੰਘ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਪੁੱਤਰ ਗੁਰਮੇਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪੁਰਾਣਾ ਬਜ਼ਾਰ ਮੁੱਦਕੀ ਅਤੇ ਨਰਿੰਦਰਪਾਲ ਸਿੰਘ ਉਰਫ਼ ਨਿੰਦਾ ਪੁੱਤਰ ਨਾਇਬ ਸਿੰਘ ਵਾਸੀ ਲੁਹਾਮ ਰੋਡ ਮੁੱਦਕੀ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।