ਜੇ ਸ਼ਾਮਲਾਟ ਜਮੀਨ ਲੈਣੀ ਹੈ ਤਾਂ ਸ਼ੁਰੂ ਕਰੋ ਕੋਈ ਉਦਯੋਗ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Dec 02 2019 18:17
Reading time: 0 mins, 46 secs

ਲੱਗਦਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਖਾਸੇ ਪ੍ਰਭਾਵਿਤ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ ਹਰ ਸਰਕਾਰੀ ਅਦਾਰੇ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ ਇਸੇ ਤਰਜ ਤੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੁਣ ਉਦਯੋਗ ਲਗਾਉਣ ਦੇ ਨਾ ਤੇ ਪੰਜਾਬ ਦੀਆਂ ਸ਼ਾਮਲਾਟ ਜਮੀਨਾਂ ਉਦਯੋਗਪਤੀਆਂ ਨੂੰ ਦੇਣ ਦੀ ਤਿਆਰੀ ਕਰ ਰਹੇ ਹਨ। ਪੰਜਾਬ 'ਚ ਇੰਡਸਟਰੀਜ਼ ਨੂੰ ਵਧਾਉਣ ਲਈ ਕੈਪਟਨ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ। ਇਸ ਸਬੰਧੀ ਕੈਬਨਿਟ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ। ਇਸ ਯੋਜਨਾ ਲਈ ਪ੍ਰਵਾਨਗੀ ਪਹਿਲਾਂ ਹੀ ਉਦਯੋਗਿਕ ਤੇ ਵਪਾਰ ਵਿਕਾਸ ਬੋਰਡ ਵੱਲੋਂ 27 ਦਸੰਬਰ, 2017 ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਦਿੱਤੀ ਗਈ ਸੀ। ਹੁਣ ਇਸ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਸਰਕਾਰ ਦਾ ਇਹ ਕਦਮ ਰੋਜ਼ਗਾਰ ਵਧਾਉਣ ਵਿੱਚ ਅਤੇ ਲੋਕਾਂ ਦੇ ਆਰਥਿਕ ਵਿਕਾਸ ਵਿੱਚ ਕਿੰਨਾ ਕੁ ਯੋਗਦਾਨ ਦੇਵੇਗਾ ਇਸ ਦਾ ਪਤਾ ਤਾਂ ਸਮਾਂ ਆਉਣ ਤੇ ਹੀ ਲੱਗੇਗਾ ਪਰ ਉਦਯੋਗਪਤੀਆਂ ਨੂੰ ਸਰਕਾਰੀ ਜਮੀਨਾਂ ਜ਼ਰੂਰ ਮਿਲ ਜਾਣਗੀਆਂ।