ਧਨਪਤ ਸਿਆਗ ਬਣੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਭਾਜਪਾ ਪ੍ਰਧਾਨ

Last Updated: Jan 01 2020 13:31
Reading time: 0 mins, 36 secs

ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਧਨਪਤ ਸਿਆਗ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਭਾਜਪਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਜਿਸ ਵੇਲੇ ਸਿਆਗ ਨੂੰ ਇਸ ਅਹੁਦੇ 'ਤੇ ਬਿਠਾਇਆ ਗਿਆ ਉਸ ਸਮੇਂ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਸੂਬਾ ਮਹਾਮੰਤਰੀ ਦਿਆਲ ਸਿੰਘ ਸੋਢੀ ਅਤੇ ਜ਼ਿਲ੍ਹਾ ਭਾਜਪਾ ਇੰਚਾਰਜ ਅਸ਼ੋਕ ਭਾਰਤੀ ਹਾਜ਼ਰ ਸਨ।

ਧਨਪਤ ਸਿਆਗ ਨੂੰ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਸਿਆਗ ਨੇ ਕਿਹਾ ਕਿ ਜਿਸ ਮਕਸਦ ਨਾਲ ਪਾਰਟੀ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਨੀਤੀ ਨੂੰ ਪਹਿਲ ਦੇਣਗੇ ਅਤੇ ਜ਼ਿਲ੍ਹੇ 'ਚ ਪਾਰਟੀ ਨੂੰ ਮੁੜ ਤੋਂ ਪਹਿਲਾਂ ਜਿਹੀ ਮਜ਼ਬੂਤੀ ਦੇਣ ਲਈ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ।