ਨਸ਼ੀਲੇ ਪਦਾਰਥਾਂ ਸਮੇਤ ਚਾਰ ਗ੍ਰਿਫਤਾਰ

Last Updated: Jan 05 2020 17:30
Reading time: 1 min, 11 secs

ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਦੇ ਨਾਲ ਚਾਰ ਲੋਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਤੋਂ 1021 ਨਸ਼ੀਲੀ ਗੋਲੀਆਂ, 100 ਗ੍ਰਾਮ ਨਸ਼ੀਲਾ ਪਦਾਰਥ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ। ਥਾਣਾ ਸਦਰ ਤੇ ਥਾਣਾ ਫੱਤੂਢੀਂਗਾ ਵਿੱਚ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਏ.ਐਸ.ਆਈ ਪੂਰਨ ਚੰਦ ਨੇ ਪੁਲਿਸ ਫੋਰਸ ਦੇ ਨਾਲ ਅੱਡਾ ਮਾਧੋਝੰਡਾ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਇੱਕ ਬਿਨਾਂ ਨੰਬਰੀ ਸਕੂਟਰੀ ਉੱਤੇ ਦੋ ਜਵਾਨ ਆਉਂਦੇ ਵਿਖਾਈ ਦਿੱਤੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਉਨ੍ਹਾਂ ਦੀ ਸਕੂਟਰੀ ਦੀ ਡਿੱਗੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ ਲਿਫਾਫਾ ਮਿਲਿਆ। ਜਿਸ ਵਿੱਚੋਂ 10 ਗ੍ਰਾਮ ਹੈਰੋਇਨ ਅਤੇ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁੱਛਗਿੱਛ ਵਿੱਚ ਦੋਨਾਂ ਜਵਾਨਾਂ ਨੇ ਆਪਣੇ ਨਾਮ ਪਰਮਜੀਤ ਸਿੰਘ ਉਰਫ ਮੰਮੂ ਨਿਵਾਸੀ ਘਾਟੀ ਗੋਇੰਦਵਾਲ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਸੁੰਦਰ ਨਗਰ ਦੱਸਿਆ। ਪੁਲਿਸ ਨੇ ਦੋਨਾਂ ਨੂੰ ਗ੍ਰਿਫਤਾਰ ਕਰਕੇ ਨਸ਼ੇ ਦੀ ਖੇਪ ਸਮੇਤ ਸਕੂਟਰੀ ਜ਼ਬਤ ਕਰ ਲਈ ਹੈ। ਥਾਣਾ ਫੱਤੂਢੀਂਗਾ ਦੇ ਏ.ਐਸ.ਆਈ ਨਿਰਮਲ ਸਿੰਘ ਅਤੇ ਏ.ਐਸ.ਆਈ ਬਲਵਿੰਦਰ ਸਿੰਘ ਨੇ ਮੁੰਡੀ ਛੰਨਾ ਮੋੜ ਤੋਂ ਇੱਕ ਨੌਜਵਾਨ ਲਵਪ੍ਰੀਤ ਸਿੰਘ ਉਰਫ ਲਵਲੀ ਨਿਵਾਸੀ ਫੱਤੂਢੀਂਗਾ ਅਤੇ ਬਸ ਅੱਡਾ ਰੱਤੜਾ ਤੇ ਜੋਗਿੰਦਰ ਸਿੰਘ ਉਰਫ ਜੋਗਾ ਨਿਵਾਸੀ ਪਿੰਡ ਫੱਤੂਢੀਂਗਾ ਪੈਦਲ ਆਉਂਦੇ ਵਿਖਾਈ ਦਿੱਤੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਤੋਂ 503 ਅਤੇ 518 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਨਾਂ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।