ਨਾਲਸਾ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਤੇ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ ਮਾਨ ਦੀਆਂ ਹਦਾਇਤਾਂ ਅਤੇ ਕੇ.ਐਸ ਕੰਗ (ਜ਼ਿਲ੍ਹਾ ਅਤੇ ਸੈਸ਼ਨ ਜੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ) ਅੰਮ੍ਰਿਤਸਰ ਦੀ ਅਗਵਾਈ ਹੇਠ ਮੋਨਿਕਾ ਸ਼ਰਮਾ (ਸੀ.ਜੀ.ਐਮ) ਵੱਲੋਂ 09.11.17 ਤੋਂ 18.11.17 ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜਨ ਚੇਤਨਾ ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਇੱਕ 200 ਮੋਟਰਸਾਈਕਲ ਸਵਾਰ ਮਾਰਚ ਨੂੰ ਕਰਮਜੀਤ ਸਿੰਘ ਕੰਗ ਵੱਲੋਂ ਹਰਿ ਝੰਡੀ ਦੇ ਕੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਮੋਨਿਕਾ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਰੈਲੀ Panel Advocates, Para Legal Volunteers, Law Students, Members of N7O’s ਆਦਿ ਤਕਰੀਬਨ 9 ਟੀਮਾਂ ਵਿੱਚ ਵੰਡੀਆਂ ਗਈਆਂ ਹਨ। ਇਹ ਰੈਲੀ ਮੋਟਰਸਾਈਕਲ 'ਤੇ ਅੰਮ੍ਰਿਤਸਰ ਦਿਹਾਤੀ ਦੇ 9 ਬਲਾਕਾਂ 'ਚ ਜਾਵੇਗੀ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰੇਗੀ।