ਵਕੀਲਾਂ ਨੇ ਫਾਈਵ-ਡੇ-ਵੀਕ ਦੀ ਮੰਗ ਨੂੰ ਲੈ ਕੇ ਕੀਤੀ ਹੜਤਾਲ.!!

Gurpreet Singh Josan
Last Updated: Nov 25 2017 17:11

ਫਾਈਵ-ਡੇ-ਵੀਕ ਦੀ ਮੰਗ ਕਰਦੇ ਹੋਏ ਫਿਰੋਜ਼ਪੁਰ ਦੇ ਵਕੀਲਾਂ ਨੇ ਹੜਤਾਲ ਕੀਤੀ ਅਤੇ ਮੰਗ ਕੀਤੀ ਕਿ ਹੇਠਲੀਆਂ ਅਦਾਲਤਾਂ ਵਿੱਚ ਹਰ ਸ਼ਨੀਵਾਰ ਨੂੰ ਛੁੱਟੀ ਕੀਤੀ ਜਾਵੇ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਸ਼ਿਵਦੀਪ ਸਿੰਘ ਸੰਧੂ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਵਕੀਲਾਂ ਦੀ ਮੰਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਰਜ ਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਫਾਈਵ-ਡੇ-ਵੀਕ ਕੀਤਾ ਜਾਵੇ।

ਉਨ੍ਹਾਂ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਚਰਨਜੀਤ ਸਿੰਘ ਛਾਂਗਾ ਰਾਏ ਦੇ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਮੁਕੱਦਮੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ 27 ਨਵੰਬਰ ਨੂੰ ਅਦਾਲਤਾਂ ਦਾ ਬਾਈਕਾਟ ਕਰਨ ਦੀ ਕਾਲ ਦਿੱਤੀ ਗਈ ਹੈ ਅਤੇ ਉਸ ਕਾਲ ਦੇ ਚੱਲਦੇ ਫਿਰੋਜ਼ਪੁਰ ਦੇ ਵਕੀਲ ਵੀ 27 ਨਵੰਬਰ ਨੂੰ ਮੁਕੰਮਲ ਹੜਤਾਲ ਕਰਨਗੇ ਅਤੇ ਗੁਰੂਹਰਸਹਾਏ ਦੇ ਵਕੀਲਾਂ ਦਾ ਸਮਰਥਨ ਕਰਨਗੇ।