ਹੁਣ 8 ਦਸੰਬਰ ਨੂੰ ਰਿਲੀਜ਼ ਹੋਵੇਗੀ ਸਤਿ ਸ੍ਰੀ ਅਕਾਲ ਇੰਗਲੈਂਡ

Last Updated: Nov 28 2017 12:53

ਹੁਣ 8 ਦਸੰਬਰ ਨੂੰ ਰਿਲੀਜ਼ ਹੋਵੇਗੀ ਸਤਿ ਸ੍ਰੀ ਅਕਾਲ ਇੰਗਲੈਂਡ। ਗੌਰਤਲਬ ਹੈ ਕਿ ਇਹ ਫਿਲਮ ਪਹਿਲਾਂ 17 ਨਵੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸੈਂਸਰ ਬੋਰਡ ਦਾ ਸਰਟੀਫਿਕੇਟ ਸਮੇਂ ਸਿਰ ਜਾਰੀ ਨਾ ਹੋਣ ਕਾਰਣ ਫਿਲਮ ਦੀ ਰਿਲੀਜ਼ ਤਾਰੀਖ ਮੁਲਤਵੀ ਕਰ ਦਿੱਤੀ ਗਈ ਸੀ। ਪਰ ਹੁਣ ਸਤਿ ਸ੍ਰੀ ਅਕਾਲ ਇੰਗਲੈਂਡ ਫਿਲਮ 8 ਦਸੰਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਵਿੱਚ ਮੁੱਖ ਭੂਮਿਕਾ ਨਿਭਾਈ ਹੈ ਐਮੀ ਵਿਰਕ, ਮੋਨਿਕਾ ਗਿੱਲ ਅਤੇ ਕਰਮਜੀਤ ਅਨਮੋਲ ਨੇ। ਫਿਲਮ ਦਾ ਨਿਰਦੇਸ਼ਨ ਕੀਤਾ ਹੈ ਵਿਕਰਮ ਪ੍ਰਧਾਨ ਨੇ। ਇਸਦੇ ਨਿਰਮਾਤਾ ਹਨ ਸਗੂਨ ਵਾਗ ਅਤੇ ਨਿੱਕ ਬਾਲ ਅਤੇ ਫਿਲਮ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ ਜਤਿੰਦਰ ਸ਼ਾਹ ਹੁਣਾਂ ਨੇ।