Loading the player...

ਕੈਪਟਨ ਵੱਲੋਂ ਇੰਗਲੈਂਡ ਸਰਕਾਰ ਦੁਆਰਾ ਮੁਆਫ਼ੀ ਮੰਗਣ ਦੇ ਸੁਝਾਅ ਦਾ ਸਵਾਗਤ

Vipan Sharma
Last Updated: Dec 06 2017 21:18

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜੱਲਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫ਼ੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ।

ਅੱਜ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਾਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜੱਲਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ ਖ਼ਾਨ ਵੱਲੋਂ ਦਿੱਤੇ ਗਏ ਵਿਚਾਰਾਂ ਨੂੰ ਸੁਣਿਆ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਮੇਅਰ ਦੀਆਂ ਭਾਵਨਾਵਾਂ ਜਾਣ ਕੇ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸੁਝਾਅ ਬ੍ਰਿਟਿਸ਼ ਸਰਕਾਰ ਦੇ ਇੱਕ ਅਹੁਦੇਦਾਰ ਵੱਲੋਂ ਦਿੱਤਾ ਗਿਆ ਹੈ ਅਤੇ ਜੇ ਇਸ ਨੂੰ ਲਾਗੂ ਕੀਤਾ ਜਾਵੇ ਤਾਂ ਇਹ ਬਹੁਤ ਵਧੀਆ ਹੋਵੇਗਾ ਕਿਉਂਕਿ ਇਸ ਨਾਲ ਭਾਰਤ ਅਤੇ ਯੂ.ਕੇ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ।