Loading the player...

ਡਾ. ਬੀ.ਆਰ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ

Last Updated: Dec 07 2017 11:59

ਅੱਜ ਆਰਟ ਗੈਲਰੀ ਵਿਖੇ ਵਿਧਾਇਕ ਰਾਜ ਕੁਮਾਰ ਵੇਰਕਾ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਜ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਈਆਂ ਹਸਤੀਆਂ ਨੂੰ ਜੀ ਆਇਆਂ ਨੂੰ ਆਖਿਆ।

ਇਸ ਦੌਰਾਨ ਰਾਜ ਕੁਮਾਰ ਵੱਲੋਂ ਦੇਸ਼ ਭਗਤੀ ਅਤੇ ਡਾ. ਅੰਬੇਡਕਰ ਦੇ ਜੀਵਨ 'ਤੇ ਗਾਏ ਗੀਤ ਵੀ ਸਕਰੀਨ ਨਾਲ ਸਟੇਜ ਤੋਂ ਪੇਸ਼ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਸਾਡਾ ਦੇਸ਼ ਤਦ ਤੱਕ ਤਰੱਕੀ ਕਰ ਰਿਹਾ ਹੈ ਜਦ ਤੱਕ ਬਾਬਾ ਸਾਹਿਬ ਦਾ ਬਣਾਇਆ ਹੋਇਆ ਸੰਵਿਧਾਨ ਲਾਗੂ ਹੈ।

ਇਸ ਮੌਕੇ 'ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ  ਗੁਰਕੀਰਤ ਕਿਰਪਾਲ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਹੋਰ ਹਸਤੀਆਂ ਵੀ ਹਾਜ਼ਰ ਸਨ।