ਕਾਂਗਰਸ ਸਰਕਾਰ ਵਿਕਾਸ ਕਰਨ ਲਈ ਵਚਨਬੱਧ: ਡਿਪਟੀ ਸਪੀਕਰ ਭੱਟੀ

Last Updated: Dec 07 2017 14:41

ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਅਤੇ ਹਲਕੇ ਦਾ ਵਿਕਾਸ ਕਰ ਸਭ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਲੋਟ ਦੇ ਵਿਧਾਇਕ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੱਲੋਂ ਕੀਤਾ ਗਿਆ ਹੈ। ਭੱਟੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਆਦਿ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੀ ਸੂਬੇ ਭਰ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਚੰਗੀ ਸੇਵਾ ਦੇਣ ਦੀ ਚਾਹਵਾਨ ਹੈ। ਭੱਟੀ ਨੇ ਕਿਹਾ ਕੇ ਬੀਤੇ 10 ਸਾਲ 'ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਮਲੋਟ ਸ਼ਹਿਰ 'ਚ ਵਿਕਾਸ ਕਾਰਜਾਂ ਲਈ ਜੋ ਫ਼ੰਡ ਆਏ ਹਨ ਉਨ੍ਹਾਂ 'ਚ ਹੋਏ ਕਿਸੇ ਵੀ ਘਪਲੇ ਨੂੰ ਫੜਨ ਲਈ ਇਨ੍ਹਾਂ ਸਭ ਫ਼ੰਡਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕੇ ਜੇਕਰ ਕਿਸੇ ਨੇ ਇਨ੍ਹਾਂ ਫ਼ੰਡਾਂ 'ਚ ਘਪਲੇਬਾਜ਼ੀ ਕੀਤੀ ਹੋਈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕੇ ਸਰਕਾਰ ਵੱਲੋਂ ਸਭ ਵਾਅਦੇ ਪੂਰੇ ਕੀਤੇ ਜਾਣਗੇ। ਭੱਟੀ ਦੇ ਅਨੁਸਾਰ ਕੈਪਟਨ ਸਰਕਾਰ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਕਰੇਗੀ, ਇਸ 'ਚ ਕੁਝ ਸਮਾਂ ਜ਼ਰੂਰ ਲੱਗ ਸਕਦਾ ਹੈ ਪਰ ਸਭ ਕੰਮ ਪੂਰੇ ਹੋਣਗੇ।