Loading the player...

ਮੁੱਖ ਮੰਤਰੀ ਵੱਲੋਂ ਇਸਾਈ ਭਾਈਚਾਰੇ ਨੂੰ ਕ੍ਰਿਸਮਸ ਦੀ ਵਧਾਈ : ਨਵਜੋਤ ਸਿੰਘ ਸਿੱਧੂ

Last Updated: Dec 21 2017 19:20

ਪੰਜਾਬ ਸਰਕਾਰ ਵੱਲੋਂ ਕ੍ਰਿਸਮਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ।

ਇਸ ਮੌਕੇ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਸਾਰੇ ਧਰਮਾਂ ਤੇ ਜਾਤਾਂ ਦੇ ਲੋਕ ਰਲ-ਮਿਲ ਕੇ ਰਹਿ ਰਹੇ ਹਨ ਅਤੇ ਸਾਡੀ ਸਰਕਾਰ ਵਿੱਚ ਇਹ ਅਮਨ-ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਪਾਕਿਸਤਾਨ ਵਿੱਚ ਸਿੱਖਾਂ ਨੂੰ ਜਬਰੀ ਧਰਮ-ਪਰਿਵਰਤਨ ਲਈ ਮਜਬੂਰ ਕੀਤੇ ਜਾਣ ਸਬੰਧੀ ਆ ਰਹੀਆਂ ਖ਼ਬਰਾਂ ਬਾਰੇ ਬੋਲਦੇ ਹੋਏ ਸਿੱਧੂ ਨੇ ਜਿੱਥੇ ਪਾਕਿਸਤਾਨ ਸਰਕਾਰ ਨੂੰ ਇਹ ਜਬਰੀ ਧਰਮ ਪਰਿਵਰਤਨ ਰੋਕਣ ਲਈ ਸਖ਼ਤ ਕਦਮ ਚੁੱਕਣ ਦਾ ਸੱਦਾ ਦਿੱਤਾ, ਉੱਥੇ ਹੀ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਉਹ ਸਿੱਖਾਂ ਦਾ ਇਹ ਮੁੱਦਾ ਪਾਕਿਸਤਾਨ ਸਰਕਾਰ ਕੋਲ ਗੰਭੀਰਤਾ ਨਾਲ ਚੁੱਕਣ ਅਤੇ ਇਸ ਦਾ ਹੱਲ ਕਰਵਾਉਣ।

ਇਸ ਦੌਰਾਨ ਬਿਸ਼ਪ ਫਰੈਂਕੋ ਮੁਲੱਕਲ ਨੇ ਇਹ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਐਲਾਨ ਕੀਤਾ ਕਿ ਇਸਾਈ ਭਾਈਚਾਰੇ ਦੇ ਲੋਕ ਸਰਕਾਰ ਨਾਲ ਮਿਲ ਕੇ ਰਾਜ ਦੇ ਲੋਕਾਂ ਦੀ ਭਲਾਈ ਵਿੱਚ ਸਾਥ ਦੇਣਗੇ।