ਪੁਲਿਸ ਨੇ ਭਗੌੜਾ ਕਾਬੂ ਕੀਤਾ

Tarsem Chanana
Last Updated: Jan 10 2018 19:15

ਥਾਣਾ ਸਦਰ ਕੋਟਕਪੂਰਾ ਵਿਖੇ ਦਰਜ ਹੋਏ ਮੁਕੱਦਮੇ ਵਿੱਚ ਦੋਸ਼ੀ ਦੁਆਰਾ ਅਦਾਲਤ ਵਿੱਚ ਹਾਜ਼ਰ ਨਾ ਹੋਣ 'ਤੇ ਭਗੌੜਾ ਕਰਾਰ ਦਿੱਤੇ ਜਾਣ ਬਾਅਦ ਸੀ.ਆਈ.ਏ ਦੇ ਪੀ.ਏ ਸਟਾਫ਼ ਨੇ ਇਸ ਭਗੌੜੇ ਨੂੰ ਕਾਬੂ ਕੀਤਾ ਹੈ। ਇਸ 'ਤੇ ਇਸ ਜੁਰਮ ਦੇ ਤਹਿਤ ਕੋਟਕਪੂਰਾ ਸਦਰ ਵਿੱਚ ਇੱਕ ਮੁਕੱਦਮਾ ਦਰਜ ਕੀਤਾ ਹੈ।

ਜਾਣਕਾਰੀ ਦੇ ਅਨੁਸਾਰ 3 ਦਸੰਬਰ 2014 ਵਿੱਚ ਥਾਣਾ ਸਦਰ ਕੋਟਕਪੂਰਾ ਵਿਖੇ ਦਰਜ ਹੋਏ ਮੁਕੱਦਮਾ ਨੰਬਰ 144  ਦਾ ਦੋਸ਼ੀ  ਜਗਸੀਰ ਸਿੰਘ ਮੁਕੱਦਮਾ ਦਰਜ ਹੋਣ ਤੋਂ ਬਾਅਦ ਅਦਾਲਤ ਵਿੱਚ ਹਾਜ਼ਰ ਨਹੀਂ ਹੋਇਆ। ਜਿਸ 'ਤੇ ਮਾਨਯੋਗ ਜੱਜ ਏ.ਜੇ.ਐਸ ਰਾਜੇਸ਼ ਕੁਮਾਰ ਨੇ ਉਸ ਨੂੰ 14 ਜੁਲਾਈ 2017 ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਜਿਸ 'ਤੇ ਕਾਰਵਾਈ ਕਰਦੇ ਹੋਏ ਪੀ.ਉ ਸਟਾਫ਼ ਤੇ ਇੰਚਾਰਜ ਪਰਵੀਨ ਕੁਮਾਰ ਅਤੇ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਇਸ ਲੁੱਟਾਂ ਖੋਹਾਂ ਕਰਨ ਵਾਲੇ ਅਪਰਾਧੀ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ। ਇਸ ਨੂੰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।