ਅੰਮ੍ਰਿਤਸਰ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਲੋਹੜੀ ਦੇ ਜਸ਼ਨ

Last Updated: Jan 12 2018 19:41

ਜ਼ਿਲ੍ਹਾ ਭਾਜਪਾ ਅੰਮ੍ਰਿਤਸਰ ਦਫ਼ਤਰ ਵਿਖੇ ਹਰ ਸਾਲ ਦੀ ਤਰ੍ਹਾਂ ਅੱਜ ਲੋਹੜੀ ਦਾ ਤਿਉਹਾਰ ਬੜੀ ਖ਼ੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਸਾਰੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੇ ਮਿਲ ਕੇ ਖ਼ੁਸ਼ੀਆਂ ਮਨਾਈਆਂ ਅਤੇ ਇੱਕ-ਦੂਜੇ ਨੂੰ ਮੂੰਗਫਲੀ, ਰਿਉੜੀਆਂ ਅਤੇ ਗਜ਼ਕ ਨਾਲ ਮਿੱਠਾ ਮੂੰਹ ਕਰਾਉਂਦੇ ਹੋਏ ਨਜ਼ਰ ਆਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ ਨੇ ਸਾਰੇ ਸ਼ਹਿਰ ਵਾਸੀਆਂ ਅਤੇ ਭਾਜਪਾ ਦੇ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਲੋਹੜੀ ਦੇ ਤਿਉਹਾਰ ਦੀ ਅਤੇ ਮਕਰ ਸੰਕ੍ਰਾਂਤੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਵਿੱਚ ਜਿੰਨੇ ਵੀ ਤਿਉਹਾਰ ਹਨ ਸਭ ਸਾਨੂੰ ਇੱਕ-ਦੂਜੇ ਨਾਲ ਮਿਲ ਕੇ ਚੱਲਣ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ।