Loading the player...

ਵਾਲ ਸਿਟੀ ਵਿੱਚ ਆਉਂਦੇ ਹੋਟਲ ਅਤੇ ਗੈਸਟ ਹਾਊਸ ਨੂੰ ਕੈਪਟਨ ਸਰਕਾਰ ਨੇ ਦਿੱਤਾ ਲੋਹੜੀ ਦਾ ਤੋਹਫ਼ਾ

Last Updated: Jan 13 2018 17:12

ਅੱਜ ਟਾਊਨ ਹਾਲ ਅੰਮ੍ਰਿਤਸਰ ਵਿਖੇ ਫੈਡਰੇਸ਼ਨ ਆਫ਼ ਹੋਟਲ ਐਂਡ ਗੈਸਟ ਹਾਊਸ ਐਸੋਸੀਏਸ਼ਨ ਦੇ ਸਰਪ੍ਰਸਤ ਜਤਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਐਸੋਸੀਏਸ਼ਨ 'ਤੇ ਜੋ ਓਟੀਐਮ ਕੱਢੀ ਗਈ ਸੀ ਉਸ ਦਾ ਕੈਪਟਨ ਸਰਕਾਰ ਨੇ ਹੱਲ ਕੱਢ ਕੇ ਉਸ ਐਕਟ ਵਿੱਚ ਸੋਧ ਕਰਦਿਆਂ ਪਿਛਲੇ ਰੇਟਾਂ ਨੂੰ ਅੱਧਾ ਕਰ ਦਿੱਤਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਏ ਗਏ ਫੈਸਲੇ ਨਾਲ ਐਸੋਸੀਏਸ਼ਨ ਨੂੰ ਥੋੜ੍ਹੀ ਰਾਹਤ ਮਿਲੀ ਹੈ। ਉਨ੍ਹਾਂ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਸਰਕਾਰ ਵੱਲੋਂ ਤੈਅ ਕੀਤੇ ਰੇਟਾਂ 'ਤੇ ਸਹਿਮਤੀ ਵੀ ਜ਼ਾਹਿਰ ਕੀਤੀ।