ਘਰ ਦੇ ਬਾਹਰ ਖੜੇ ਨੌਜਵਾਨਾਂ 'ਤੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

Last Updated: Jan 13 2018 18:01

ਸੁਨਾਮ ਊਧਮ ਸਿੰਘ ਵਾਲਾ ਵਿੱਚ ਘਰ ਦੇ ਬਾਹਰ ਖੜੇ ਦੋ ਨੌਜਵਾਨਾਂ 'ਤੇ ਅਣਪਛਾਤੇ ਹਮਲਾਵਰਾਂ ਨੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ। ਜਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਲਾਜ ਦੇ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ। ਜਦਕਿ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਸੁਨਾਮ ਸਥਿਤ ਹਿੰਦੂ ਸਭਾ ਸਕੂਲ ਦੇ ਨਜਦੀਕ ਸੋਨੀ ਸਿੰਘ ਅਤੇ ਰਾਜੂ ਸਿੰਘ ਆਪਣੇ ਘਰ ਦੇ ਬਾਹਰ ਖੜੇ ਗੱਲਾਂ ਕਰ ਰਹੇ ਸਨ ਕਿ ਇਸੇ ਦੌਰਾਨ ਅਚਾਨਕ ਕੁਝ ਹਮਲਾਵਰ ਆਏ ਅਤੇ ਦੋਵਾਂ 'ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੇੜਲੇ ਲੋਕਾਂ ਨੇ ਗੰਭੀਰ ਰੂਪ ਵਿੱਚ ਜਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਪਰ ਗੰਭੀਰ ਹਾਲਤ ਦੇ ਮੱਦੇਨਜਰ ਦੋਵਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਮਾਮਲੇ ਦੇ ਪੁਲਿਸ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਵੱਲੋਂ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗੁੰਡਾ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।