ਐਟਰੋਸਿਟੀ ਐਕਟ ਤਹਿਤ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

Last Updated: Jan 13 2018 18:12

ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਐਟਰੋਸਿਟੀ ਐਕਟ-1989 ਤਹਿਤ ਜ਼ਿਲ੍ਹਾ ਵਿਜੀਲੈਂਸ 'ਤੇ ਮੋਨੀਟਰਿੰਗ ਕਮੇਟੀ ਦੀ ਬੀਤੇ ਦਿਨ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਪਰਵਾਰਾਂ ਨਾਲ ਜੇਕਰ ਕਿਸੇ ਕਿਸਮ ਦਾ ਅੱਤਿਆਚਾਰ ਹੁੰਦਾ ਹੈ  ਤਾਂ ਇਸ ਐਕਟ ਤਹਿਤ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਪੀੜਤ ਨੂੰ ਐਕਟ ਅਨੁਸਾਰ ਬਣਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਮੀਟਿੰਗ ਵਿੱਚ ਪੁਲਿਸ ਵਿਭਾਗ ਵੱਲੋਂ ਇਸ ਐਕਟ ਤਹਿਤ ਦਰਜ ਕੀਤੇ ਗਏ ਕੇਸਾਂ ਅਤੇ ਜ਼ਿਲ੍ਹਾ ਅਟਾਰਨੀ ਮੋਗਾ ਦੇ ਦਫ਼ਤਰ ਵਿਖੇ ਚੱਲ ਰਹੇ ਕੇਸਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।