ਨੌਜਵਾਨਾਂ ਨੇ ਕੀਤੀ ਔਰਤਾਂ ਨੂੰ ਚੁੱਕ ਕੇ ਲੈ ਜਾਣ ਦੀ ਕੋਸ਼ਿਸ਼

Last Updated: Jan 13 2018 19:00

ਬੀਤੀ ਰਾਤ ਕੁਛ ਨੌਜਵਾਨਾਂ ਨੇ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਇੱਕ ਘਰ ਦੇ ਲੋਕਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਔਰਤਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਿਸ ਕੋਲ ਦਰਜ ਕਰਵਾਈ ਗਈ ਰਿਪੋਰਟ 'ਚ ਔਰਤ ਨੇ ਦੋਸ਼ ਲਗਾਉਂਦੇ ਕਿਹਾ ਕਿ ਨੌਜਵਾਨਾਂ ਨੇ ਔਰਤਾਂ ਨੂੰ ਕਥਿਤ ਤੌਰ 'ਤੇ ਚੁੱਕ ਲੈ ਜਾਣ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਨੇ ਇਸ ਮਾਮਲੇ 'ਚ ਤਫ਼ਤੀਸ਼ ਸ਼ੁਰੂ ਕਰਦਿਆਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਦੇ ਵਿਧਾਨਸਭਾ ਹਲਕਾ ਅਬੋਹਰ ਦੀ ਢਾਣੀ ਸਫ਼ੀ ਵਾਸੀ ਲਕਸ਼ਮੀ ਦੇਵੀ ਨੇ ਪੁਲਿਸ ਕੋਲ ਇੱਕ ਸ਼ਿਕਾਇਤ ਪੱਤਰ ਦੇ ਕੇ ਦੱਸਿਆ ਕਿ ਗੌਰਵ ਸ਼ਰਮਾ ਬੀਤੀ ਰਾਤ ਆਪਣੇ ਕੁਛ ਸਾਥੀਆਂ ਨਾਲ ਉਨ੍ਹਾਂ ਦੇ ਘਰ ਆ ਗਏ ਤੇ ਬਦਸਲੂਕੀ ਕੀਤੀ। ਇਨ੍ਹਾਂ ਨੌਜਵਾਨ ਨੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ.ਐਸ.ਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦੇ ਘਰ ਨਜ਼ਦੀਕ ਰਹਿਣ ਵਾਲੀ ਗੀਤਾ ਰਾਣੀ, ਪਰਮਜੀਤ ਕੌਰ ਸਮੇਤ ਹੋਰਨਾਂ ਨੇ ਵੀ ਦੱਸਿਆ ਕਿ ਉਕਤ ਨੌਜਵਾਨ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਸਨ। ਉਨ੍ਹਾਂ ਨੇ ਔਰਤ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਚੁੱਕ ਕੇ ਲੈ ਜਾਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।