ਸੂਬਾ ਸਿੰਘ ਬਾਦਲ ਨੇ ਮੇਲਾ ਮਾਘੀ ਕਾਨਫਰੰਸ ਹੁੰਮ-ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ

Last Updated: Jan 13 2018 19:44

ਡੇਰਾ ਦਿੱਲੀ ਵਾਲਾ ਬਾਜਾਖਾਨਾ ਵਿਖੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਮੂਹ ਅਕਾਲੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਮੇਲਾ ਮਾਘੀ ਵਿਖੇ ਹੋ ਰਹੀ ਕਾਨਫਰੰਸ 'ਚ ਹੁੰਮ-ਹੁੰਮਾ ਕੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਲੋਕ ਕੁੱਝ ਮਹੀਨਿਆਂ 'ਚ ਹੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ। ਲੋਕ ਚਾਹੁੰਦੇ ਹਨ ਕਿ ਫਿਰ ਤੋਂ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਵੇ ਤਾਂ ਜੋ ਲੋਕਾਂ ਨੂੰ ਪਹਿਲਾਂ ਵਾਲੀਆਂ ਸਹੂਲਤਾਂ ਫਿਰ ਤੋਂ ਮਿਲ ਸਕਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਨੂੰ ਦਿੱਤੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਬੰਦ ਹੋ ਚੁੱਕੀਆਂ ਹਨ। ਇਸ ਸਮੇਂ ਉਨ੍ਹਾਂ ਇਲਾਕੇ ਦੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਕਾਨਫਰੰਸ 'ਚ ਪਹੁੰਚ ਕੇ ਆਪਣੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ।