ਮਾਘੀ ਮੇਲੇ ਤੇ ਸ਼ਰਧਾਲੂਆਂ ਵੱਲੋਂ ਪਵਿੱਤਰ ਇਸ਼ਨਾਨ ਤੇ ਦਰਸ਼ਨ ਜਾਰੀ

Last Updated: Jan 14 2018 13:35

ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਮਾਘੀ ਜੋੜ ਮੇਲੇ ਤੇ ਪਵਿੱਤਰ ਇਸ਼ਨਾਨ ਕਰਨ ਅਤੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਪਹੁੰਚਣਾ ਜਾਰੀ ਹੈ। ਇਸ ਮੌਕੇ ਗੁਰਦੁਆਰਾ ਟੁੱਟੀ ਗੰਢੀ ਦਰਬਾਰ ਸਾਹਿਬ ਦੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ। ਦੱਸਣਯੋਗ ਹੈ ਕਿ ਬੀਤੀ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਬਾਹਰੋਂ ਆਏ ਸ਼ਰਧਾਲੂਆਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਮੇਲੇ ਦੇ ਵਿੱਚ ਲੱਗੇ ਬਜ਼ਾਰਾਂ ਅਤੇ ਹੋਰ ਮਨੋਰੰਜਨ ਆਈਟਮਾਂ ਤੇ ਵੀ ਭਾਰੀ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਅਤੇ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਹੁਣ ਵੀ ਪਹੁੰਚ ਰਹੇ ਹਨ। ਮੇਲੇ ਤੇ ਆਉਣ ਵਾਲੇ ਸਭ ਸ਼ਰਧਾਲੂਆਂ ਦੇ ਲਈ ਪ੍ਰਸ਼ਾਸਨ, ਪੁਲਿਸ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਅੱਜ ਦੁਪਹਿਰ ਸਮੇਂ ਅਕਾਲੀ ਦਲ ਬਾਦਲ ਤੇ ਅੰਮ੍ਰਿਤਸਰ ਦੀ ਕਾਨਫਰੰਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ।