ਰਿਸ਼ਤੇਦਾਰ ਨੇ ਹੀ ਰਿਸ਼ਤੇਦਾਰ ਦੇ ਘਰੋਂ ਕੀਤੀ ਚੋਰੀ...!

Last Updated: Jan 14 2018 17:13

ਬੀਤੇ ਦਿਨੀਂ ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੇ ਫ਼ਿਰੋਜ਼ਪੁਰ ਦੇ ਰਿਸ਼ਤੇਦਾਰ ਦੇ ਘਰੋਂ ਲੱਖ ਰੁਪਏ ਦੀ ਚੋਰੀ ਕਰ ਲਈ। ਇਸ ਸੰਬੰਧ ਵਿੱਚ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਉਕਤ ਚੋਰ ਦੇ ਖ਼ਿਲਾਫ਼ ਚੋਰੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਗਗਨਦੀਪ ਨੇ ਦੱਸਿਆ ਕਿ ਰਮਨ ਗੁਪਤਾ ਉਸ ਦੀ ਭੈਣ ਦਾ ਜਵਾਈ ਹੈ।

ਬੀਤੇ ਦਿਨੀਂ ਰਮਨ ਗੁਪਤਾ ਨੇ ਰਿਸ਼ਤੇਦਾਰੀ ਦਾ ਫ਼ਾਇਦਾ ਉਠਾਉਂਦੇ ਹੋਏ ਉਸ ਦੇ ਰਿਹਾਇਸ਼ੀ ਕਮਰੇ ਵਿਚੋਂ 4 ਲੱਖ 60 ਹਜ਼ਾਰ ਰੁਪਏ ਨਗਦੀ ਅਤੇ ਸੋਨੇ ਦੇ ਗਹਿਣੇ ਆਦਿ ਦੀ ਚੋਰੀ ਕੀਤੀ ਹੈ। ਚੋਰੀ ਹੋਏ ਕੁੱਲ ਸਮਾਨ ਦੀ ਕੀਮਤ 40 ਲੱਖ ਰੁਪਏ ਬਣਦੀ ਹੈ। ਇਸ ਚੋਰੀ ਦੀ ਘਟਨਾ ਬਾਰੇ ਉਨ੍ਹਾਂ ਨੇ ਥਾਣਾ ਸਿਟੀ ਫ਼ਿਰੋਜ਼ਪੁਰ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਸਬ ਇੰਸਪੈਕਟਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਦੇ ਬਿਆਨਾਂ ਦੇ ਅਧਾਰ 'ਤੇ ਉਕਤ ਰਮਨ ਗੁਪਤਾ ਦੇ ਖ਼ਿਲਾਫ਼ ਧਾਰਾ 380 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।