..ਤੇ ਹੁਣ ਵਿਦੇਸ਼ਾਂ 'ਚੋਂ ਕੀਮਤੀ ਸਮਾਨ ਲਿਆਉਣ 'ਤੇ ਠੱਗੇ ਚਾਰ ਲੱਖ

Last Updated: Jan 14 2018 17:09

ਪਿੰਡ ਸੁੱਧ ਸਿੰਘ ਵਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਤੇ ਉਸਦੇ ਤਿੰਨ ਹੋਰ ਰਿਸ਼ਤੇਦਾਰਾਂ ਨਾਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਵਿਦੇਸ਼ਾਂ ਚੋਂ ਸਮਾਨ ਲਿਆਉਣ ਦੀ ਹੇਰਾ-ਫੇਰੀ ਕਰਦਿਆਂ ਚਾਰ ਲੱਖ ਰੁਪਏ ਦੀ ਠੱਗੀ ਮਾਰੀ ਲਈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਉਕਤ ਤਿੰਨੇ ਲੋਕਾਂ ਦੇ ਖਿਲਾਫ ਧੋਖਾਧੜੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਪੁੱਤਰ ਜਿਉਣ ਸਿੰਘ ਵਾਸੀ ਸੁੱਧ ਸਿੰਘ ਵਾਲਾ ਥਾਣਾ ਕੁੱਲਗੜੀ ਨੇ ਦੱਸਿਆ ਕਿ ਦੋਸ਼ੀ ਬਲਵਿੰਦਰ ਸਿੰਘ, ਸਮਸ਼ੇਰ ਸਿੰਘ ਅਤੇ ਪਰਮਜੀਤ ਕੌਰ ਨੇ ਹਮਮਸ਼ਵਰਾ ਹੋਕੇ ਉਸ ਨਾਲ ਅਤੇ ਉਸਦੇ ਤਿੰਨ ਹੋਰ ਰਿਸ਼ਤੇਦਾਰਾਂ ਨਾਲ ਵਿਦੇਸ਼ਾਂ ਚੋਂ ਸਮਾਨ ਲਿਆਉਣ ਦੀ ਹੇਰਾ-ਫੇਰੀ ਕਰਦਿਆਂ ਉਨ੍ਹਾਂ ਤੋਂ ਚਾਰ ਲੱਖ ਰੁਪਏ ਲੈ ਤਾਂ ਲਏ ਪਰ ਉਨ੍ਹਾਂ ਨੂੰ ਕੋਈ ਸਮਾਨ ਨਹੀਂ ਲਿਆ ਕੇ ਦਿੱਤਾ।

ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਸਨੇ ਬਲਵਿੰਦਰ ਸਿੰਘ ਨੂੰ ਫੋਨ ਕਰਕੇ ਆਖਿਆ ਕਿ ਜੇ ਸਮਾਨ ਨਹੀਂ ਲਿਆਕੇ ਦੇਣਾ ਤਾਂ ਉਸਦੇ ਰੁਪਏ ਵਾਪਸ ਕਰ ਦਿਓ ਪਰ ਬਲਵਿੰਦਰ ਸਿੰਘ ਨੇ ਕੋਈ ਢੁੱਕਵਾਂ ਜਵਾਬ ਨਹੀਂ ਦਿੱਤਾ। ਇਸ ਤਰ੍ਹਾਂ ਕਰਕੇ ਉਨ੍ਹਾਂ ਨਾਲ ਚਾਰ ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਰਜੀਤ ਸਿੰਘ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਬਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਸਮਸ਼ੇਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਪਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਲੁਹਕਾ ਤਹਿ. ਪੱਟੀ ਜ਼ਿਲ੍ਹਾ ਤਰਨਤਾਰਨ ਦੇ ਖਿਲਾਫ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।